Punjab
Wheat Procurement Delay: ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੇ ਸਰਕਾਰ ਨੂੰ ਦੇ ਦਿੱਤੀ ਵੱਡੀ ਚਿਤਾਵਨੀ, ਜਾਣੋ
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ
Wheat Procurement Delay: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਕਣਕ ਦੀ ਖਰੀਦ 15 ਦਿਨ ਬੀਤ ਜਾਣ ਤੋਂ ਬਾਅਦ ਵੀ ਸ਼ੁਰੂ ਨਾ ਹੋਣ ਕਾਰਨ ਅਤੇ ਖਰੀਦ ਏਜੰਸੀਆਂ ਵੱਲੋਂ ਮਾਪਦੰਡ ਲਗਾਉਣ ਦੇ ਵਿਰੋਧ ਵਿੱਚ ਉਗਰਾਹਾਂ ਜਥੇਬੰਦੀ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਦਾ ਫ਼ਰੀਦਕੋਟ ਜ਼ਿਲ੍ਹੇ ਦੀਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਵੱਲੋਂ ਵੀ ਸਮਰਥਨ ਕੀਤਾ ਗਿਆ ਅਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ।
ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਭਾਰੇ ਮੀਂਹ ਤੇ ਝੱਖੜ ਨੇ ਕਣਕ ਦੀ ਫਸਲ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ ਅਤੇ ਹਰ ਵੇਲੇ ਉਕਤ ਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਅਤੇ ਹੁਣ ਜਦੋਂ ਕਣਕ ਦੀ ਫਸਲ ਪੱਕ ਕੇ ਮੰਡੀਆਂ ਵਿੱਚ ਵਿਕਣ ਲਈ ਆ ਰਹੀ ਹੈ ਅਤੇ
ਇਸ ਸਬੰਧੀ ਪੰਜਾਬ ਸਰਕਾਰ ਨੇ ਵੀ ਚੁੱਪ ਧਾਰੀ ਹੋਈ ਹੈ ਅਤੇ ਦੋਵੇਂ ਸਰਕਾਰਾਂ ਇੱਕ ਦੂਜੇ ਨੂੰ ਦੋਸ਼ੀ ਠਹਿਰਾ ਕੇ ਡੰਗ ਟਪਾਈ ਕਰ ਰਹੀਆਂ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਦਾਗੀ ਦਾਣਿਆਂ ਅਤੇ ਪਹਿਲਾਂ ਜ਼ਿਆਦਾ ਗਰਮੀ ਪੈਣ ਕਾਰਨ ਕਣਕ ਦੀ ਫਸਲ ਦੇ ਝਾੜ ਪਹਿਲਾਂ ਹੀ ਘੱਟ ਹਨ ਉਸ ਦੀ ਭਰਭਾਈ ਕਰਨ ਦੀ ਜਗ੍ਹਾ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਗ ਕੀਤੀ ਕਿ ਪਹਿਲਾਂ ਜਿਆਦਾ ਗਰਮੀ ਪੈਣ ਨਾਲ ਪਿਚਕੇ ਦਾਣੇ ਅਤੇ ਬਾਅਦ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਾਲੇ ਹੋਏ ਦਾਣਿਆਂ ਨੂੰ ਕੁਦਰਤੀ ਆਫਤ ਐਲਾਨ ਕੇ ਖਰੀਦ ਮਾਪਦੰਡਾਂ ਵਿੱਚ ਛੋਟ ਕਰਕੇ ਤੁਰੰਤ ਖਰੀਦ ਸ਼ੁਰੂ ਕਰਕੇ ਲਿਫਟਿੰਗ ਤੱਕ ਨਿਰਵਿਘਨ ਰੱਖਿਆ ਜਾਵੇ।
ਇਸ ਮੌਕੇ ਸਮੂਹ ਕਿਰਤੀ ਲੋਕਾਂ ਨੂੰ ਇੱਕਜੁੱਟ ਹੋ ਕੇ ਬਿਜਲੀ ਬਿੱਲ 2025, ਬੀਜ ਬਿੱਲ ਅਤੇ ਮਨਰੇਗਾ ਕਾਨੂੰਨ ਖਤਮ ਕਰਨ ਦੇ ਰੂਪ ਵਿੱਚ ਆਉਣ ਵਾਲੇ ਹਮਲਿਆਂ ਖਿਲਾਫ ਇੱਕਜੁਟ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜਿਲਾ ਫਰੀਦਕੋਟ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਬੀਕੇਯੂ ਉਗਰਾਹਾਂ, ਮੱਖਣ ਸਿੰਘ ਜਿਲਾ ਆਗੂ ਬੀਕੇਜੂ ਰਾਜੇਵਾਲ, ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਫਰੀਦਕੋਟ, ਸੁਰਜੀਤ ਸਿੰਘ ਹਰੀਏਵਾਲਾ ਜਿਲਾ ਪ੍ਰਧਾਨ ਬੀਕੇਯੂ ਲੱਖੋਵਾਲ, ਸੁਖਜਿੰਦਰ ਸਿੰਘ ਤੂੰਬੜਪਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਫਰੀਦਕੋਟ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਡਕੌਂਦਾ ਬੁਰਜ ਗਿੱਲ, ਸ਼ਮਸ਼ੇਰ ਸਿੰਘ ਜਲਾਲੇਆਣਾ ਜ਼ਿਲ੍ਹਾ ਪ੍ਰਧਾਨ ਬੀਕੇਯੂ ਕਾਦੀਆਂ ਟੂ, ਸੁਖਦੇਵ ਸਿੰਘ ਬੱਬੀ ਬਰਾੜ ਜਿਲਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਫਰੀਦਕੋਟ, ਗੁਰਮੀਤ ਸਿੰਘ ਵੀਰੇ ਆਲਾ ਜਿਲਾ ਖਜਾਨਚੀ ਬੀਕੇਯੂ ਏਕਤਾ ਮਾਲਵਾ, ਰੇਸ਼ਮ ਸਿੰਘ ਪੱਖੀ ਜਿਲਾ ਜਨਰਲ ਸਕੱਤਰ ਬੀਕੇਯੂ ਕਾਦੀਆਂ ਵਨ, ਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਫਰੀਦਕੋਟ, ਜੋਰਾ ਸਿੰਘ ਭਾਣਾ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਡਕੌਂਦਾ ਧਨੇਰ, ਗੁਰਚਰਨ ਸਿੰਘ ਨੱਥਲਵਾਲਾ ਜ਼ਿਲ੍ਹਾ ਜਨਰਲ ਸਕੱਤਰ ਕੌਮੀ ਕਿਸਾਨ ਯੂਨੀਅਨ ਫਰੀਦਕੋਟ ਆਦਿ ਸਾਥੀ ਸ਼ਾਮਿਲ ਹੋਏ।
