Punjab Farmer News: ਝੋਨੇ ਦੀ ਖਰੀਦ ’ਚ ਕਿਸਾਨਾਂ ਨੂੰ ਨਹੀਂ ਆਵੇਗੀ ਕੋਈ ਮੁਸ਼ਕਲ, ਕਿਸਾਨ ਕਰਨ ਬਸ ਇਹ ਕੰਮ

ਮੰਡੀਆਂ ’ਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ : ਐਸਡੀਐਮ ਕਰਨ ਗੁਪਤਾ

Satinder Mathur  Picture
Published On

Punjab Farmer News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਐਸਡੀਐਮ ਫ਼ਤਹਿਗੜ੍ਹ ਸਾਹਿਬ ਕਰਨ ਗੁਪਤਾ ਵੱਲੋਂ ਖਰੀਦ ਸੀਜ਼ਨ ਦੇ ਸਬੰਧ ’ਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਮੰਡੀਆਂ ’ਚ ਖਰੀਦ ਕਰਨ ਵਾਲੇ ਇੰਸਪੈਕਟਰਾਂ, ਆੜ੍ਹਤੀਆਂ ਅਤੇ ਸ਼ੈਲਰ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ’ਚ ਸ਼ੁਰੂ ਹੋਣ ਵਾਲੇ ਖਰੀਫ ਸੀਜ਼ਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਐਸਡੀਐਮ ਨੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਉਹ ਆਪਣੇ ਸਬੰਧਤ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਫਸਲ ਦੀ ਖਰੀਦ ਜਲਦੀ ਹੋ ਸਕੇ ਅਤੇ ਬਣਦੀ ਅਦਾਇਗੀ ਸਮੇਂ ਸਿਰ ਕੀਤੀ ਜਾ ਸਕੇ।

ਇਹ ਵੀ ਪੜ੍ਹੋ: Gold Price Today: ਗਾਂਧੀ ਜਯੰਤੀ ’ਤੇ ਸੋਨੇ ਦੀਆਂ ਕੀਮਤਾਂ ਡਿੱਗੀਆਂ, ਚਾਂਦੀ ’ਚ ਵੀ ਵੱਡੀ ਗਿਰਾਵਟ

ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ’ਚ ਖਰੀਦ ਸਬੰਧੀ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕਿਸੇ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਐਸਡੀਐਮ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਮੀਟਿੰਗ ’ਚ ਡੀਐਮ ਮਾਰਕਫੈੱਡ, ਖੁਰਾਕ ਸਪਲਾਈ ਅਫ਼ਸਰ ਕੇਵਲ ਸਿੰਘ, ਮਾਰਕੀਟ ਕਮੇਟੀ ਦੇ ਡੀਐਮ, ਸਾਧੂ ਰਾਮ ਭਟਮਾਜਰਾ, ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰ ਸ਼ਾਮਲ ਸਨ।

About The Author

Related Posts