Sirhind Road Accident: ਸਰਹਿੰਦ ਨੇੜੇ ਭਿਆਨਕ ਸੜਕ ਹਾਦਸਾ, ਰਾਜਪੁਰਾ ਦੇ 2 ਦੁਕਾਨਦਾਰਾਂ ਦੀ ਮੌਤ

ਇਹ ਹਾਦਸਾ ਕਰੀਬ ਸਵਾ 9 ਵਜੇ ਵਾਪਰਿਆ

Khushdeep Singh Picture
Published On

Sirhind Road Accident: ਚੰਡੀਗੜ੍ਹ (ਹਿੰ.ਸ.)। ਫਤਿਹਗੜ੍ਹ ਸਾਹਿਬ ਦੇ ਸਰਹਿੰਦ ’ਚ ਰਾਸ਼ਟਰੀ ਰਾਜਮਾਰਗ ’ਤੇ ਪਿੰਡ ਦਾਲੋਮਾਜਰਾ ਨੇੜੇ ਬੀਤੀ ਰਾਤ ਹੋਏ ਭਿਆਨਕ ਸੜਕ ਹਾਦਸੇ ’ਚ ਰਾਜਪੁਰਾ ਦੇ ਦੋ ਦੁਕਾਨਦਾਰਾਂ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ ਸਵਾ 9 ਵਜੇ ਦੇ ਕਰੀਬ ਵਾਪਰਿਆ, ਜਦੋਂ ਦੋਵੇਂ ਆਪਣੀਆਂ ਦੁਕਾਨਾਂ ਬੰਦ ਕਰਕੇ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਜਸਪਾਲ ਸਿੰਘ (62) ਤੇ ਮਹੇਸ਼ ਕੁਮਾਰ (40) ਵਜੋਂ ਹੋਈ ਹੈ, ਜੋ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਸਨ। ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਪਿੰਡ ਬੀਬੀਪੁਰ ਤੇ ਪਿੰਡ ਸਾਧੂਗੜ੍ਹ ’ਚ ਕਿਰਾਣੇ ਦੀਆਂ ਦੁਕਾਨਾਂ ਚਲਾਉਂਦੇ ਸਨ। ਰੋਜ਼ਾਨਾ ਦੀ ਤਰ੍ਹਾਂ ਦੁਕਾਨਾਂ ਬੰਦ ਕਰਕੇ ਉਹ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਹੇ ਸਨ।

Read Also : PM Modi: ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੀ ਵਿਲੱਖਣ ਸਵਾਗਤ ਪਰੰਪਰਾ ਦੀ ਸ਼ਲਾਘਾ ਕੀਤੀ

ਜਦੋਂ ਉਹ ਪਿੰਡ ਦਾਲੋਮਾਜਰਾ ਨੇੜੇ ਪਹੁੰਚੇ ਤਾਂ ਹਰਿਆਣਾ ਨੰਬਰ ਦੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਗੀਰਾਂ ਤੇ ਪੁਲਿਸ ਦੀ ਮਦਦ ਨਾਲ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਾਰ ਦਾ ਨੰਬਰ ਪਤਾ ਲੱਗ ਚੁੱਕਾ ਹੈ ਤੇ ਮੁਲਜ਼ਮ ਚਾਲਕ ਦੀ ਤਲਾਸ਼ ਲਈ ਕਾਰਵਾਈ ਜਾਰੀ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। Sirhind Road Accident

About The Author

Related Posts