Road Accident: ਤੇਜ਼ ਰਫਤਾਰ ਕਾਰ ਖੜ੍ਹੇ ਕੈਂਟਰ ਨਾਲ ਟਕਰਾਈ, 3 ਨੌਜਵਾਨਾਂ ਦੀ ਮੌਕੇ ’ਤੇ ਮੌਤ

ਜਲੰਧਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ

Khushdeep Singh Picture
Published On

Road Accident: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ’ਚ ਸ਼ਨਿੱਚਰਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫ਼ਤਾਰ ਕਾਰ ਦੇ ਪਰਖੱਚੇ ਉੱਡ ਗਏ। ਕਾਰ ਦੀ ਛੱਤ ਟੁੱਟ ਕੇ ਵੱਖ ਹੋ ਗਈ, ਜਦਕਿ ਨੰਬਰ ਪਲੇਟ ਵੀ ਟੁੱਟ ਕੇ ਦੂਰ ਜਾ ਡਿੱਗੀ। ਹਾਦਸੇ ਤੋਂ ਬਾਅਦ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਹਾਦਸਾ ਸਵੇਰੇ ਕਰੀਬ 6 ਵਜੇ ਮਕਸੂਦਾਂ ਇਲਾਕੇ ’ਚ ਬਲ ਹਸਪਤਾਲ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਕਾਰ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਤੇ ਜਿਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਦੌਰਾਨ ਸੜਕ ’ਤੇ ਖੜ੍ਹੇ ਇੱਕ ਕੈਂਟਰ ਨਾਲ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਕਾਰ ਦੀਆਂ ਅਗਲੀਆਂ ਸੀਟਾਂ ਤੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਜਦਕਿ ਤੀਜੇ ਨੌਜਵਾਨ ਦੀ ਲਾਸ਼ ਸੜਕ ’ਤੇ ਡਿੱਗੀ ਹੋਈ ਮਿਲੀ। ਦੱਸਿਆ ਜਾ ਰਿਹਾ ਹੈ ਕਿ ਤੀਜਾ ਨੌਜਵਾਨ ਕਾਰ ਦੀ ਪਿਛਲੀ ਸੀਟ ’ਤੇ ਬੈਠਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਕਾਫ਼ੀ ਮਿਹਨਤ ਤੋਂ ਬਾਅਦ ਕਾਰ ’ਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਤੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। Road Accident

ਐੱਸਐੱਚਓ ਰਾਕੇਸ਼ ਕੁਮਾਰ ਮੁਤਾਬਕ ਭਗਤ ਸਿੰਘ ਕਾਲੋਨੀ ਨੇੜੇ ਹਾਈਵੇ ’ਤੇ ਕੈਂਟਰ ਖੜ੍ਹਾ ਸੀ। ਤੇਜ਼ ਰਫ਼ਤਾਰ ਕਾਰ ਸਿੱਧੀ ਕੈਂਟਰ ਨਾਲ ਜਾ ਟਕਰਾਈ। ਮੁੱਢਲੀ ਜਾਂਚ ਵਿੱਚ ਖਦਸ਼ਾ ਹੈ ਕਿ ਕੈਂਟਰ ਦਾ ਡਰਾਈਵਰ ਜਾਂ ਤਾਂ ਰਸਤਾ ਭਟਕ ਗਿਆ ਸੀ ਜਾਂ ਕਿਸੇ ਹੋਰ ਕਾਰਨ ਕਰਕੇ ਵਾਹਨ ਨੂੰ ਸੜਕ ’ਤੇ ਖੜ੍ਹਾ ਕਰਕੇ ਮੌਕੇ ਤੋਂ ਚਲਾ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕੈਂਟਰ ਦੇ ਨੰਬਰ ਦੇ ਆਧਾਰ ’ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਤਿੰਨਾਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਕਾਰ ਦੇ ਨੰਬਰ ਰਾਹੀਂ ਲੰਮੇ ਪਿੰਡ/ਰੰਧਾਵਾ ਇਲਾਕੇ ਨਾਲ ਸਬੰਧਤ ਪਰਿਵਾਰ ਬਾਰੇ ਜਾਣਕਾਰੀ ਮਿਲੀ ਹੈ ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਥਾਨ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੇਖੀ ਜਾ ਰਹੀ ਹੈ, ਤਾਂ ਜੋ ਕੈਂਟਰ ਨੂੰ ਸੜਕ ’ਤੇ ਖੜ੍ਹਾ ਕਰਕੇ ਫਰਾਰ ਹੋਏ ਡਰਾਈਵਰ ਦਾ ਪਤਾ ਲਾਇਆ ਜਾ ਸਕੇ। Road Accident

ਇਹ ਵੀ ਪੜ੍ਹੋ : Amarnath Yatra: ਖਰਾਬ ਮੌਸਮ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ਮੁਲਤਵੀ

About The Author

Related Posts