Fazilka News: ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ

Khushdeep Singh Picture
Published On

ਫਾਜ਼ਿਲਕਾ (ਸੱਚ ਕਹੂੰ ਨਿਊਜ਼/ਏਜੰਸੀ)। ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਨਵੰਬਰ 2026 ਤੱਕ ਲਾਗੂ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੁਕਮ ਮੁਤਾਬਕ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਝੋਨੇ ਦੀ ਫਸਲ ਕੱਟਣ ਉਪਰੰਤ ਜ਼ਮੀਨ ਦੇ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਰਲੀ ਪਰਤ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। 

ਹੁਕਮ ਮੁਤਾਬਕ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਹਰੇ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸਐਮਐਸ ਲਾਏ ਬਿਨ੍ਹਾਂ ਫਸਲ ਦੀ ਕਟਾਈ ਨਹੀਂ ਕਰੇਗਾ। ਇਸ ਲਈ ਖੇਤੀਬਾੜੀ ਵਿਭਾਗ ਨੂੰ ਇੰਸਪੈਕਸ਼ਨ ਕਰਨ ਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾਂ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Delhi NCR Weather: ਦਿੱਲੀ ਐਨਸੀਆਰ ’ਚ ਘੱਟੋ ਘੱਟ ਤਾਪਮਾਨ 17 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ

About The Author

Related Posts