Fazilka News: ਹਾਈਵੋਲਟੇਜ ਤਾਰ ਦੀ ਚਪੇਟ ਵਿੱਚ ਆਉਣ ਨਾਲ ਵਿਅਕਤੀ ਦੀ ਮੌਤ

ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ

Ravinder Sharma Picture
Published On

ਫਾਜ਼ਿਲਕਾ (ਹਿੰ.ਸ.)। ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ ਵਿੱਚ ਇੱਕ ਵਿਅਕਤੀ ਦੀ ਛੱਤ ਉੱਪਰੋਂ ਲੰਘ ਰਹੀ ਹਾਈਵੋਲਟੇਜ ਬਿਜਲੀ ਦੀ ਤਾਰ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਧਾ ਸੁਆਮੀ ਕਾਲੋਨੀ ਦੀ ਗਲੀ ਨੰਬਰ-8 ਵਿੱਚ ਇੱਕ ਘਰ ਦੀ ਛੱਤ 'ਤੇ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

Read Also : ਹੁਣ ਤੱਕ ਦੀ ਸਭ ਤੋਂ ਵੱਡੀ ਖਬਰ, ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫਾ, ਦਿੱਤਾ ਮਹੱਤਵਪੂਰਨ ਬਿਆਨ | Dharmendra Pradhan Resignation News

ਪਰਿਵਾਰਕ ਮੈਂਬਰਾਂ ਮੁਤਾਬਕ, ਘਟਨਾ ਤੋਂ ਕੁਝ ਸਮਾਂ ਪਹਿਲਾਂ ਮ੍ਰਿਤਕ ਦਾ ਗੁਆਂਢ ਦੇ ਕੁਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਵਿਵਾਦ ਦੌਰਾਨ ਉਹ ਤੇਜ਼ੀ ਨਾਲ ਛੱਤ ਵੱਲ ਭੱਜਿਆ, ਜਿੱਥੇ ਉੱਪਰੋਂ ਲੰਘ ਰਹੀਆਂ ਹਾਈਵੋਲਟੇਜ ਨੰਗੀਆਂ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਿਆ। ਭਿਆਨਕ ਕਰੰਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਐਸਐਚਓ ਪਰਮਜੀਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About The Author

Related Posts