Fazilka Crime News: ਫਾਜ਼ਿਲਕਾ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਤਸਕਰਾਂ ਤੋ 2 ਕਿਲੋ ਹੈਰੋਇਨ, ਪਿਸਤੌਲ ਤੇ ਜਿੰਦਾ ਰੌਂਦ ਬਰਾਮਦ

Satinder Mathur  Picture
Published On

Fazilka Crime News: (ਰਜਨੀਸ਼ ਰਵੀ) ਫਾਜ਼ਿਲਕਾ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਾਂਝੇ ਆਪਰੇਸ਼ਨ ਦੌਰਾਨ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 2 ਕਿਲੋ 515 ਗ੍ਰਾਮ ਹੈਰੋਇਨ, 1 ਪਿਸਤੌਲ, 2 ਮੈਗਜ਼ੀਨ ਅਤੇ 13 ਜਿੰਦਾ ਰੌਂਦ ਸਮੇਤ ਇੱਕ ਔਰਤ ਬਰਾਮਦ ਕੀਤੀ ਹੈ। ਐਸ.ਐਸ.ਪੀ. ਸ੍ਰੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ.ਡੀ. ਐਸ.ਪੀ.ਅਵਨਾਸ਼ ਚੰਦਰ, ਡੀ.ਐਸ.ਪੀ. ਆਪਰੇਸ਼ਨ ਐਂਡ ਸਿਕਿਉਰਟੀ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸਤਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੰਸਪੈਕਟਰ ਸੁਨੀਲ ਕੁਮਾਰ ਅਤੇ ਬੀ.ਐਸ.ਐਫ. ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।

17 ਜੂਨ  ਨੂੰ ਸੀ.ਆਈ.ਏ. ਦੀ ਟੀਮ ਨੇ ਬੀ.ਐਸ.ਐਫ. ਨਾਲ ਮਿਲ ਕੇ ਪਿੰਡ ਲਾਧੂਕਾ ਲਿੰਕ ਰੋਡ, ਦਾਣਾ ਮੰਡੀ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਮੁਲਜ਼ਮ ਬਲਕਾਰ ਸਿੰਘ ਚਲਾ ਰਿਹਾ ਸੀ, ਜਿਸ ਨਾਲ ਲਾਧੂਕਾ ਵਾਸੀ ਅਵਨਾਸ਼ ਚੰਦਰ ਅਤੇ ਉਸਦੀ ਪਤਨੀ ਵੀ ਮੌਜ਼ੂਦ ਸਨ। ਤਲਾਸ਼ੀ ਦੌਰਾਨ ਕਾਰ ਵਿੱਚੋਂ 2 ਕਿੱਲੋ 515 ਗ੍ਰਾਮ ਹੈਰੋਇਨ, ਇੱਕ ਇਟਲੀ ਮੇਡ ਪਿਸਤੌਲ 13 ਜਿੰਦਾ ਰੌਂਦ ਅਤੇ 2 ਮੈਗਜ਼ੀਨ ਬਰਾਮਦ ਹੋਏ। ਬਲਵਿੰਦਰ ਸਿੰਘ ਪੁੱਤਰ ਜਿੰਗਾਰਾ ਸਿੰਘ, ਵਾਸੀ ਢਾਣੀ ਅਮਰਪੁਰਾ ਛੋਟੂ ਵਾਲਾ, ਥਾਣਾ ਸਦਰ ਜਲਾਲਾਬਾਦ ,ਸੁਖਦੇਵ ਸਿੰਘ ਪੁੱਤਰ ਬੰਤਾ ਸਿੰਘ, ਵਾਸੀ ਜੋਧਾ ਭੈਣੀ, ਥਾਣਾ ਸਦਰ ਜਲਾਲਾਬਾਦ, ਨਿੰਮੋ ਬਾਈ ਪਤਨੀ ਮਨੋਹਰ ਸਿੰਘ, ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਥਾਣਾ ਸਦਰ ਜਲਾਲਾਬਾਦ ਨੂੰ ਗਿਰਫਤਾਰ ਕੀਤਾ ਗਿਆ।

ਮੁਲਜ਼ਮ ਬਲਵਿੰਦਰ ਸਿੰਘ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹਨ। ਮੁਕੱਦਮਾ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਥਾਣਾ ਸਿਟੀ ਫਾਜ਼ਿਲਕਾ ਵਿਖੇ ਦਰਜ ਹੈ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਮੁਕੱਦਮਾ ਨੰਬਰ 182 ਮਿਤੀ 17-06-2026 ਅਧੀਨ ਧਾਰਾ 21, 29/61/85 ਐਨ.ਡੀ.ਪੀ.ਐਸ. ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Artificial Intelligence India: ਭਾਰਤ ਏਆਈ ਦੇ ਖੇਤਰ ’ਚ ਦੁਨੀਆ ਲਈ ਇੱਕ ਪ੍ਰੇਰਨਾਦਾਇਕ ਉਦਾਹਰਣ ਹੈ: ਪੀਯੂਸ਼ ਗੋਇਲ 

ਐਸਐਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ ਵੱਲੋਂ ਅੱਜ ਫਾਜ਼ਿਲਕਾ ਵਿਖੇ ਪ੍ਰੈਸ ਕਾਨਫਰਸ ਕਰਦੇ ਹੋਏ ਜਾਣਕਾਰੀ ਦਿੰਦੇ ਆ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਤੇਜ਼ੀ ਨਾਲ ਜਾਰੀ ਰਹੇਗੀ। ਪੁਲਿਸ ਗ੍ਰਿਫ਼ਤਾਰ ਦੋਸ਼ੀਆਂ

Drug Smugglers Arrested
Fazilka Crime News: ਫਾਜ਼ਿਲਕਾ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਜ਼ਮੀਨੀ ਪਦਾਰਥ ਪਾਕਿਸਤਾਨ ਤੋਂ ਮੰਗਵਾਏ ਗਏ ਸਨ।

About The Author

Related Posts