Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ

ਗ੍ਰਿਫ਼ਤਾਰ ਵਿਅਕਤੀ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ: ਡੀ.ਜੀ.ਪੀ. ਗੌਰਵ ਯਾਦਵ

Satinder Mathur  Picture
Published On

Arms seizure: (ਰਾਜਨ ਮਾਨ) ਅੰਮ੍ਰਿਤਸਰ। 

s
Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ

ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਇਹ  ਵੀ ਪੜ੍ਹੋ: Uttarakhand News: ਪਿਪਲਕੋਟੀ ਸੁਰੰਗ ਹਾਦਸੇ ’ਚ ਸੱਤ ਮੌਤਾਂ, ਬਚਾਅ ਕਾਰਜ ਜਾਰੀ, ਮੁੱਖ ਮੰਤਰੀ ਧਾਮੀ ਖਰਾਬ ਮੌਸਮ ਦੇ ਵਿਚਕਾਰ ਮੌਕੇ 'ਤੇ ਪਹੁੰਚੇ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ਬੋਰ (ਮੇਡ ਇਨ ਚਾਈਨਾ) ਅਤੇ ਤਿੰਨ 9ਐਮਐਮ (ਮੇਡ ਇਨ ਆਸਟਰੀਆ) ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲਾ ਐਕਟ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਅੰਮ੍ਰਿਤਸਰ ਤੇ ਤਰਨ ਤਾਰਨ ਇਲਾਕੇ ਵਿੱਚ ਸਪਲਾਈ ਕਰਦੇ ਸਨ। ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਵਿਦੇਸ਼ੀ ਸਮਗਲਰਾਂ ਨਾਲ ਸਬੰਧਾਂ ਦੀ ਜਾਂਚ-ਪੜਤਾਲ ਅਤੇ ਵਿਆਪਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਪ੍ਰਾਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਪਰਗਟ ਉਰਫ਼ ਪੱਗਾ, ਜਨਬਰ ਸਿੰਘ ਅਤੇ ਬਲਵਿੰਦਰ ਉਰਫ਼ ਬਿੱਲਾ ਨੂੰ ਪੰਜ ਗ਼ੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਗਟ ਉਰਫ਼ ਪੱਗਾ ਅਤੇ ਬਲਵਿੰਦਰ ਉਰਫ਼ ਬਿੱਲਾ ਵੱਲੋਂ ਕੀਤੇ ਖ਼ੁਲਾਸੇ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਵੱਲੋਂ ਦੱਸੀ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ। ਦੂਜੇ ਆਪ੍ਰੇਸ਼ਨ ਵਿੱਚ ਸੀ.ਪੀ. ਨੇ ਦੱਸਿਆ ਕਿ ਖ਼ਾਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਅਮਨਦੀਪ ਉਰਫ਼ ਅਮਨ ਅਤੇ ਬਲਵਿੰਦਰ ਉਰਫ਼ ਕਾਲਾ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 2.03 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

About The Author

Related Posts