Punjab Government Ration Scheme: ਪਿੰਡ ਲਟੌਰ ’ਚ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ
ਮਾਨ ਸਰਕਾਰ ਬੁਨਿਆਦੀ ਸਹੂਲਤਾਂ ਘਰ-ਘਰ ਪਹੁੰਚਾ ਰਹੀ : ਪੀਏ ਸਤੀਸ਼ ਲਟੌਰ
Punjab Government Ration Scheme: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਗ੍ਰਾਮ ਪੰਚਾਇਤ ਲਟੌਰ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਫੂਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਪੀਏ ਸਤੀਸ਼ ਲਟੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਭਰ ’ਚ ਰਾਸ਼ਨ ਕਾਰਡ ਧਾਰਕਾਂ ਨੂੰ ਸਕੂਲ/ਫੂਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸੇ ਲੜੀ ਤਹਿਤ ਲਟੌਰ ’ਚ ਕਿੱਟਾਂ ਵੰਡਣ ਦੇ ਨਾਲ-ਨਾਲ ਨਵੇਂ ਰਾਸ਼ਨ ਕਾਰਡ ਵੀ ਦਿੱਤੇ ਗਏ। ਪੀਏ ਸਤੀਸ਼ ਲਟੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 600 ਯੂਨਿਟ ਮੁਫਤ ਬਿਜਲੀ, ਨਹਿਰੀ ਪਾਣੀ, ਸਿਹਤ ਤੇ ਸਿੱਖਿਆ ਕ੍ਰਾਂਤੀ ਦੇ ਕੰਮ ਜ਼ਮੀਨੀ ਪੱਧਰ ’ਤੇ ਹੋ ਰਹੇ ਹਨ। ਇਨ੍ਹਾਂ ਕੰਮਾਂ ਤੋਂ ਖੁਸ਼ ਹੋ ਕੇ ਹੀ ਲੋਕਾਂ ਨੇ ਨਗਰ ਕੌਂਸਲ ਚੋਣਾਂ ’ਚ ਵੱਧ ਚੜ੍ਹ ਕੇ ’ਆਪ’ ਨੂੰ ਵੋਟ ਪਾਈ। ਇਸ ਮੌਕੇ ਸਰਪੰਚ ਰੋਹਿਤ ਸਿੰਗਲਾ, ਸਾਬਕਾ ਸਰਪੰਚ ਹਰਨੇਕ ਸਿੰਘ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਬਿੱਟਾ, ਗੁਰਮੀਤ ਸਿੰਘ, ਡੀਪੂ ਹੋਲਡਰ ਗੁਰਦਾਸ ਸਿੰਘ ਸਮੇਤ ਪਿੰਡ ਦੇ ਪਤਵੰਤੇ ਹਾਜ਼ਰ ਸਨ।