Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Punjab Farmer News: ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਮਿਲਿਆ ਪਹਿਲੀ ਵਾਰ ਤੋਹਫ਼ਾ, ਸਰਕਾਰ ਨੇ ਕੀਤਾ ਬਕਾਏ ਦਾ ਨਿਪਟਾਰਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

Ravinder Sharma Picture
Published On

Punjab Farmer News: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।

ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸ਼ਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ।

ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹਜ਼ਾਰਾਂ ਕਿਸਾਨ ਪਰਿਵਾਰਾਂ ਦੀ ਇਮਦਾਦ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਆ ਰਹੀਆਂ ਹਨ। ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨ ਪੱਖੀ ਕਈ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਮਿਆਰੀ ਬੀਜਾਂ ਦੀ ਸਪਲਾਈ, ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ, ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕ, ਮਿੱਟੀ ਦੀ ਪਰਖ ਦੀਆਂ ਸਹੂਲਤਾਂ ਅਤੇ ਜਾਗਰੂਕਤਾ ਕੈਂਪ ਤੇ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ। ਇਨ੍ਹਾਂ ਯਤਨਾਂ ਨੇ ਉਤਪਾਦਨ ਨੂੰ ਵਧਾਉਣ ਅਤੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ।

ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਨੂੰ ਵੀ ਪਹਿਲ ਦਿੱਤੀ ਹੈ। ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਖਰੀਦੇ ਗਏ ਗੰਨੇ ਦੇ ਸਾਰੇ ਭੁਗਤਾਨ ਜਾਰੀ ਕੀਤੇ ਗਏ ਜਿਸ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਅਤੇ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਵਿੱਚ ਉਨ੍ਹਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ।

*ਭਗਵੰਤ ਮਾਨ ਸਰਕਾਰ ਵੱਲੋਂ ਬਕਾਏ ਦੀ ਸਿੱਧੀ ਅਦਾਇਗੀ ਨੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਪਾਲ ਸਿੰਘ*

ਪਿੰਡ ਹੁਥੀਆਂ ਦੇ ਸਰਪੰਚ ਅਤੇ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨ ਪਾਲ ਸਿੰਘ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ, “ਮੈਂ ਪਿਛਲੇ 30 ਸਾਲਾਂ ਤੋਂ ਗੰਨੇ ਦੀ ਖੇਤੀ ਕਰ ਰਿਹਾ ਹਾਂ ਅਤੇ ਇਸ ਸਮੇਂ ਮੇਰੇ ਕੋਲ 20 ਏਕੜ ਰਕਬੇ ਵਿੱਚ ਗੰਨੇ ਦੀ ਖੇਤੀ ਹੈ। ਅਸੀਂ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਹੋਏ ਹਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਅਧੀਨ ਮਿੱਲ ਨੇ ਇਹ ਯਕੀਨੀ ਬਣਾਇਆ ਹੈ ਕਿ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇ। ਕੁਝ ਕਿਸਾਨਾਂ ਨੂੰ 20 ਲੱਖ ਰੁਪਏ, ਕੁਝ ਨੂੰ 10 ਲੱਖ ਰੁਪਏ ਅਤੇ ਕੁਝ ਕਿਸਾਨਾਂ ਨੂੰ 15 ਲੱਖ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲੇ ਹਨ।”

ਉਨ੍ਹਾਂ ਅੱਗੇ ਕਿਹਾ, “ਸਾਡੇ ਖਾਤਿਆਂ ਵਿੱਚ ਜਮ੍ਹਾਂ ਹੋਏ ਭੁਗਤਾਨ ਨੇ ਕਿਸਾਨਾਂ ਦਾ ਉਤਸ਼ਾਹ ਵਧਾਇਆ ਹੈ। ਪਹਿਲਾਂ ਭੁਗਤਾਨ ਰਾਸ਼ੀ ਸਮੇਂ ਦੇ ਨਾਲ ਕਿਸ਼ਤਾਂ ਵਿੱਚ ਆਉਂਦੀ ਸੀ। ਹੁਣ ਕਿਸਾਨਾਂ ਨੂੰ ਬਕਾਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲ ਗਏ ਹਨ ਜਿਸ ਨਾਲ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਕਣਕ ਤੇ ਝੋਨੇ ਤੋਂ ਅੱਗੇ ਵਧਣ ਅਤੇ ਗੰਨੇ ਦੀ ਖੇਤੀ ਦਾ ਵਿਸਤਾਰ ਕਰਨ ਲਈ ਉਤਸ਼ਾਹ ਮਿਲਿਆ ਹੈ।”

*ਭਗਵੰਤ ਮਾਨ ਸਰਕਾਰ ਦੇ ਸਮੇਂ ਸਿਰ ਭੁਗਤਾਨ ਨੇ ਰਾਹਤ ਦਿੱਤੀ ਅਤੇ ਹੋਰ ਕਿਸਾਨਾਂ ਨੂੰ ਗੰਨੇ ਦੀ ਖੇਤੀ ਨਾਲ ਜੁੜਨ ਲਈ ਪ੍ਰੇਰਿਆ-ਲਖਬੀਰ ਸਿੰਘ*

ਮਿੱਲ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਪਿੰਡ ਆਲੋਵਾਲ ਦੇ ਲਖਬੀਰ ਸਿੰਘ ਨੇ ਕਿਹਾ, “ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਏ ਹਨ, ਫਸਲ ਦੇ ਭੁਗਤਾਨ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਪੂਰੀ ਅਦਾਇਗੀ ਜਾਰੀ ਕਰਨ ਦੇ ਫੈਸਲੇ ਨਾਲ ਬਟਾਲਾ ਮਿੱਲ ਨਾਲ ਜੁੜੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੇ ਬਕਾਏ ਮਿਲ ਗਏ ਹਨ ਅਤੇ ਉਹ ਬੇਹੱਦ ਸੰਤੁਸ਼ਟ ਹਨ।”

ਉਨ੍ਹਾਂ ਅੱਗੇ ਕਿਹਾ, “ਜੇਕਰ ਗੰਨੇ ਦਾ ਭੁਗਤਾਨ ਇਸੇ ਤਰ੍ਹਾਂ ਹੁੰਦਾ ਰਿਹਾ ਤਾਂ ਕਿਸਾਨ ਵੱਧ ਤੋਂ ਵੱਧ ਗੰਨੇ ਦੀ ਖੇਤੀ ਕਰਨ ਅਤੇ ਮਿੱਲਾਂ ਨਾਲ ਜੁੜੇ ਰਹਿਣ ਲਈ ਬਹੁਤ ਪ੍ਰੇਰਿਤ ਹੋਣਗੇ। ਮਿੱਲ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ।”

ਮਿੱਲ ਦੇ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਲਖਬੀਰ ਸਿੰਘ ਨੇ ਕਿਹਾ, “ਮਿੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੀ ਲਗਨ ਨਾਲ ਕੰਮ ਕੀਤਾ ਹੈ ਅਤੇ ਇਸ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਿੱਲਾਂ ਵਿੱਚੋਂ ਇੱਕ ਬਣਾਉਣ ਵਿੱਚ ਮਦਦ ਕੀਤੀ ਹੈ। ਇਨ੍ਹਾਂ ਨਤੀਜਿਆਂ ਨੂੰ ਹਾਸਲ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ।”

ਮੁੱਖ ਮੰਤਰੀ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਯਕੀਨੀ ਬਣਾ ਕੇ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਕਿ ਭੁਗਤਾਨ ਰਾਸ਼ੀ ਸਮੇਂ ਸਿਰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਵੇ। ਇਸ ਨਾਲ ਕਿਸਾਨਾਂ ਦਾ ਭਰੋਸਾ ਵਧਿਆ ਅਤੇ ਉਨ੍ਹਾਂ ਨੂੰ ਗੰਨੇ ਦੀ ਖੇਤੀ ਜਾਰੀ ਰੱਖਣ ਲਈ ਹੁਲਾਰਾ ਮਿਲਿਆ ਹੈ।”

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts