Punjab Congress News: ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਪੰਜਾਬ ਕਾਂਗਰਸ ਨੂੰ ਉਨ੍ਹਾਂ ਦੀ ਨਿਯੁਕਤੀ ਨਾਲ ਨਵੀਂ ਤਾਕਤ ਮਿਲੇਗੀ
Punjab Congress News: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਚਿਨ ਪਾਇਲਟ ਨੂੰ ਮਿਲ ਕੇ ਉਨ੍ਹਾਂ ਨੂੰ ਪੰਜਾਬ ਦਾ ਇੰਚਾਰਜ ਬਣਨ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਤਜ਼ਰਬੇਕਾਰ ਆਗੂ ਹਨ ਅਤੇ ਮਿਹਨਤੀ ਤੇ ਇਮਾਨਦਾਰ ਸ਼ਖ਼ਸੀਅਤ ਦੇ ਮਾਲਕ ਹਨ।
ਇਹ ਵੀ ਪੜ੍ਹੋ: Navi Pillay Nobel Peace: ਭਾਰਤੀ ਮੂਲ ਦੀ ਦੱਖਣੀ ਅਫ਼ਰੀਕੀ ਔਰਤ ਨਵੀ ਪਿੱਲਈ ਨੂੰ ਨੋਬਲ ਸ਼ਾਂਤੀ ਪੁਰਸਕਾਰ
ਪੰਜਾਬ ਕਾਂਗਰਸ ਨੂੰ ਉਨ੍ਹਾਂ ਦੀ ਨਿਯੁਕਤੀ ਨਾਲ ਨਵੀਂ ਤਾਕਤ ਮਿਲੇਗੀ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ’ਤੇ ਅਮਲੋਹ ਵਿਧਾਨਸਭਾ ਹਲਕੇ ਬਾਰੇ ਚਰਚਾ ਹੋਈ। ਉਨ੍ਹਾਂ ਹਲਕੇ ’ਚ ਆਪਣੀਆਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਚਿਨ ਪਾਇਲਟ ਨੂੰ ਜਲਦੀ ਅਮਲੋਹ ਹਲਕੇ ’ਚ ਆਉਣ ਲਈ ਸੱਦਾ ਵੀ ਦਿੱਤਾ, ਜਿਸ ਨੂੰ ਪਾਇਲਟ ਨੇ ਸਵੀਕਾਰ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਪੰਜਾਬ ਦੇ ਵੱਖ-ਵੱਖ ਹਲਕਿਆਂ ਦਾ ਦੌਰਾ ਕਰਨਗੇ।