Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Punjab News: ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

Ravinder Sharma Picture
Published On

ਸਮਾਣਾ/ਚੰੜ੍ਹੀਗੜ੍ਹ। ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ 'ਆਪ' ਵਿੱਚ ਸ਼ਾਮਲ ਹੋਏ।

ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ 'ਆਪ' ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।

ਮੁੱਖ ਮੰਤਰੀ ਨੇ ਸਮੁੱਚੇ ਰੱਖੜਾ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ 'ਆਪ ਪੰਜਾਬ ਪਰਿਵਾਰ' ਵਿੱਚ ਸ਼ਾਮਲ ਹੋਣ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਕਈ ਵਾਰ ਆਗੂਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਕੰਮ ਕਰਨਾ ਪੈਂਦਾ ਹੈ।

ਮਾਨ ਨੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਵਾਰ-ਵਾਰ ਅਕਾਲੀ ਦਲ ਨੂੰ ਅੰਦਰੋਂ ਸੁਧਾਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪਾਰਟੀ ਆਪਣੇ ਰਾਹ ਤੋਂ ਭਟਕ ਗਈ ਅਤੇ ਗਲਤ ਹੱਥਾਂ ਵਿੱਚ ਚਲੀ ਗਈ।  ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਕਦੇ ਪੰਜਾਬ 'ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਆਗੂਆਂ ਦੀ ਪਾਰਟੀ ਵਿੱਚ ਅੱਜ 25 ਲੋਕ ਵੀ ਨਹੀਂ ਬਚੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੰਨਾ ਕਮਜ਼ੋਰ ਹੋ ਚੁੱਕਾ ਹੈ ਕਿ ਉਨ੍ਹਾਂ ਲਈ ਕਮੇਟੀਆਂ ਬਣਾਉਣੀਆਂ ਵੀ ਔਖੀਆਂ ਹੋ ਗਈਆਂ ਹਨ।

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੜ ਨਿਰਮਾਣ ਅਤੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਸੂਬੇ ਨੂੰ ਤਜਰਬੇਕਾਰ ਅਤੇ ਇਮਾਨਦਾਰ ਲੋਕਾਂ ਦੀ ਲੋੜ ਹੈ। ਉਨ੍ਹਾਂ ਰੱਖੜਾ ਪਰਿਵਾਰ ਨੂੰ ਏਕਤਾ ਅਤੇ ਮਿਹਨਤ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਦਾ ਪੰਜਾਬ ਅਤੇ ਪਾਰਟੀ ਨੂੰ ਵੱਡਾ ਫਾਇਦਾ ਹੋਵੇਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਵਿੱਚ ਸਵਾਗਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਲੀਡਰਸ਼ਿਪ ਦਾ ਧੰਨਵਾਦ ਕੀਤਾ। 

ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਆਸੀ ਇੱਛਾ ਸ਼ਕਤੀ ਦੀ ਘਾਟ ਕਾਰਨ ਕੋਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਵਿੱਚ ਨਾਕਾਮ ਰਹੀਆਂ, ਜਦੋਂ ਕਿ ਮਾਨ ਸਰਕਾਰ ਨੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਸ ਪੁਰਾਣੀ ਮੰਗ ਨੂੰ ਪੂਰਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਪਾਸ ਹੋ ਗਿਆ, ਤਾਂ ਮੈਨੂੰ ਆਪਣਾ ਵਾਅਦਾ ਨਿਭਾਉਣਾ ਹੀ ਸੀ।

ਰੱਖੜਾ ਨੇ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਅਤੇ ਪੰਜਾਬ ਨੂੰ ਮਾਰੂਥਲ (ਰੇਗਿਸਤਾਨ) ਬਣਨ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਦੇ ਜਲ ਸਰੋਤਾਂ ਨੂੰ ਸੁਰਜੀਤ ਕਰਨ ਲਈ ਮਾਨ ਸਰਕਾਰ ਦੇ ਉਪਰਾਲਿਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਦੀ ਵਧਦੀ ਵਰਤੋਂ ਨੇ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਵੀਂ ਉਮੀਦ ਜਗਾਈ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts