Punjab AAP: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸਵਾਗਤ,ਕਿਹਾ-ਅਜਿਹੇ ਆਗੂਆਂ ਦੇ ਸਾਥ ਨਾਲ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ

Ravinder Sharma Picture
Published On

ਚੰਡੀਗੜ੍ਹ। ਪੰਜਾਬ 'ਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ 'ਆਪ' ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

Read Also :  ਮੇਅਰ ਦਫ਼ਤਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ

ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ 'ਆਪ' ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਨੇ 'ਆਪ' ਦਾ ਪੱਲਾ ਫੜਿਆ। ਇਨ੍ਹਾਂ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਰਕਾਰ ਦੇ ਕੰਮਕਾਜ 'ਤੇ ਆਪਣਾ ਪੂਰਾ ਭਰੋਸਾ ਪ੍ਰਗਟਾਇਆ।

ਮੁਖਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਨੂੰ ਵਧਾਈ ਦਿੰਦਿਆਂ ਐਕਸ 'ਤੇ ਲਿਖਿਆ "ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਵਾਧਾ ਹੋਇਆ ਹੈ..ਪੰਜਾਬ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਐੱਮ.ਐੱਲ.ਏ ਤੇ ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਸ. ਰਾਜਮਹਿੰਦਰ ਸਿੰਘ ਮਜੀਠਾ ਜੀ, ਸਾਬਕਾ RTI ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਜੀ ਅਤੇ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਸੁਖਦੀਪ ਸਿੰਘ ਮਜੀਠਾ ਜੀ ਅੱਜ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮੈਂ ਤਹਿ ਦਿਲੋਂ ਇਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਾ ਹਾਂ।

ਅਜਿਹੇ ਤਜ਼ਰਬੇਕਾਰ ਅਤੇ ਪੰਜਾਬ ਦੀ ਬਿਹਤਰੀ ਸੋਚਣ ਵਾਲੇ ਆਗੂਆਂ ਦੇ ਸਾਥ ਨਾਲ ਤੁਹਾਡੇ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ। ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ 'ਤੁਹਾਡੀ ਸਰਕਾਰ' ਲਗਾਤਾਰ ਯਤਨਸ਼ੀਲ ਹੈ।"

About The Author

Related Posts