Punjab Women In Military: ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

Sach Kahoon Punjabi Desk Picture
Published On

ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ : ਅਮਨ ਅਰੋੜਾ

Punjab Women In Military: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਜੋ ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਦਿਨੇਸ਼ ਚੰਦਰ ਦੀ ਧੀ ਹੈ। ਚੇਨੱਈ ਵਿੱਚ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਕੈਡਿਟ ਦੀਕਸ਼ਾ ਪਠਾਨਕੋਟ ਵਾਸੀ ਕਾਰੋਬਾਰੀ ਪਵਨ ਕੁਮਾਰ ਦੀ ਧੀ ਹੈ।

ਇਹ ਵੀ ਪੜ੍ਹੋ: Nabha Central Jail News: ਨਾਭਾ ਜੇਲ੍ਹ ’ਚ ਕੈਦੀਆਂ ਹੋਈ ਖੂਨੀ ਝੜਪ, ਜ਼ਖਮੀ ਕੈਦੀ ਨੂੰ ਹਸਪਤਾਲ ’ਚ ਕਰਵਾਇਆ ਦਾਖਲ

ਇਸੇ ਤਰ੍ਹਾਂ ਏਅਰ ਫੋਰਸ ਅਕੈਡਮੀ ਦੀ ਫਲਾਇੰਗ ਬ੍ਰਾਂਚ ਲਈ ਚੁਣੀ ਗਈ ਹਰਸਿਮਰਤ ਕੌਰ ਬਿਆਸ ਤੋਂ ਭਾਰਤੀ ਫੌਜ ਦੇ ਸਾਬਕਾ ਸੂਬੇਦਾਰ ਰਵਿੰਦਰਜੀਤ ਸਿੰਘ ਦੀ ਧੀ ਹੈ। ਇਨ੍ਹਾਂ ਚੁਣੀਆਂ ਗਈਆਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਬਿਨਾਂ ਸ਼ੱਕ ਪੰਜਾਬ ਦਾ ਮਾਣ ਹੈ। Punjab Women In Military

ਇਨ੍ਹਾਂ ਚਾਰ ਮਹਿਲਾ ਕੈਡਿਟਾਂ ਦੇ ਪ੍ਰੀ-ਕਮਿਸ਼ਨ ਟ੍ਰੇਨਿੰਗ ਅਕੈਡਮੀਆਂ ਲਈ ਚੁਣੇ ਜਾਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾ ਮੁਕਤ) ਨੇ ਕਿਹਾ ਕਿ ਇਸ ਨਾਲ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਾਉਣ ਸਬੰਧੀ ਕੀਤੇ ਜਾ ਰਹੇ ਉਨ੍ਹਾਂ ਦੇ ਯਤਨਾਂ ਨੂੰ ਬਲ ਮਿਲੇਗਾ। ਉਨ੍ਹਾਂ ਨੇ ਲੈਡੀ ਕੈਡਿਟਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀ ਸਿਖਲਾਈ ਅਤੇ ਭਵਿੱਖ ਦੀਆਂ ਭੂਮਿਕਾਵਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸਨ ਕਰਨਗੀਆਂ।

Comments

Post Your Comment

About The Author

Related Posts