Free Assistive Devices Camp: ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ

ਲਗਭਗ 100 ਲੋੜਵੰਦਾਂ ਨੂੰ ਵੰਡੇ ਸਹਾਇਕ ਉਪਕਰਣ, ਹਰ ਪਿੰਡ-ਵਾਰਡ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ : ਅਰਸ਼ ਸੱਚਰ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ—ਮਿਸ਼ਨ 2027 ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਚਲਾਈ ਜਾ ਰਹੀ ਲੋਕ ਭਲਾਈ ਮੁਹਿੰਮ ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ ਲਾਇਆ ਗਿਆ। ਕੈਂਪ ਦੌਰਾਨ ਲਗਭਗ 100 ਲੋੜਵੰਦ ਭੈਣਾਂ-ਭਰਾਵਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵੱਖ-ਵੱਖ ਸਹਾਇਕ ਉਪਕਰਣ ਮੁਫ਼ਤ ਮੁਹੱਈਆ ਕਰਵਾਏ ਗਏ। ਇਸ ਮੌਕੇ ਅਰਸ਼ ਸੱਚਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਦਿਵਿਆਂਗਜਨਾਂ, ਸੀਨੀਅਰ ਸਿਟੀਜ਼ਨਾਂ ਤੇ ਹੋਰ ਯੋਗ ਲੋੜਵੰਦ ਵਿਅਕਤੀਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਸਹਾਇਤਾ ਮੁਹੱਈਆ ਕਰਵਾਉਣਾ ਹੈ। ਕੈਂਪਾਂ ਰਾਹੀਂ ਹੀਅਰਿੰਗ ਏਡਜ਼, ਵ੍ਹੀਲਚੇਅਰਾਂ, ਵਾਕਰ, ਟ੍ਰਾਈਸਾਈਕਲ, ਨਕਲੀ ਅੰਗ, ਬੈਸਾਖੀਆਂ, ਵਾਕਿੰਗ ਸਟਿਕਸ, ਕੈਲੀਪਰ, ਸੀਪੀ ਚੇਅਰਾਂ ਸਮੇਤ ਹੋਰ ਲੋੜੀਂਦੇ ਸਹਾਇਕ ਉਪਕਰਣ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਹਰ ਪਿੰਡ, ਹਰ ਵਾਰਡ ਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਨਾਲ-ਨਾਲ ਸਬੰਧਤ ਵਿਭਾਗਾਂ ਤੇ ਸੰਸਥਾਵਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਲਈ ਪੈਰਵੀ ਕੀਤੀ ਜਾਵੇਗੀ ਤੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਵੀ ਉਪਰਾਲੇ ਕੀਤੇ ਜਾਣਗੇ। ਅਰਸ਼ ਸੱਚਰ ਨੇ ਕਿਹਾ ਕਿ ਸੇਵਾ ਉਨ੍ਹਾਂ ਲਈ ਸਿਰਫ਼ ਇੱਕ ਕੈਂਪ ਜਾਂ ਇੱਕ ਦਿਨ ਦਾ ਕਾਰਜ ਨਹੀਂ, ਬਲਕਿ ਲੋਕਾਂ ਪ੍ਰਤੀ ਜ਼ਿੰਮੇਵਾਰੀ ਤੇ ਨਿਰੰਤਰ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਹੈ ਕਿ ਆਰਥਿਕ ਮਜਬੂਰੀ ਕਾਰਨ ਕੋਈ ਵੀ ਯੋਗ ਲੋੜਵੰਦ ਵਿਅਕਤੀ ਜ਼ਰੂਰੀ ਸਹਾਇਕ ਉਪਕਰਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ ਭਲਾਈ ਕੈਂਪਾਂ ਅਤੇ ਸੇਵਾ ਕਾਰਜਾਂ ਦਾ ਦਾਇਰਾ ਹੋਰ ਵਧਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ। Free Assistive Devices Camp

ਇਹ ਵੀ ਪੜ੍ਹੋ : Punjab Farmers Protest: ਰੇਲ ਲਾਈਨਾਂ ਤੇ ਡਟੇ ਕਿਸਾਨ, ਰੱਜ ਕੇ ਕੱਢੀ ਭੜਾਸ

About The Author

Related Posts