Medical Checkup: ਮੁਫ਼ਤ ਮੈਡੀਕਲ ਕੈਂਪ 11 ਨੂੰ, ਵੱਧ ਤੋਂ ਵੱਧ ਲਾਭ ਲੈਣ ਲੋੜਵੰਦ ਮਰੀਜ਼
ਜ਼ਰੂਰਤਮੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ
ਸ੍ਰੀ ਕਿੱਕਰਖੇੜਾ (ਅਬੋਹਰ) (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਕਿੱਕਰਖੇੜਾ ਵਿਖੇ 173 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 11 ਨਵੰਬਰ 2026 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ ਤੇ ਡਾ. ਗੁਰਮੁਖ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜ਼ਰੂਰਤਮੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।
Read Also : ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ
Comments