Abohar News: ਮੁਫ਼ਤ ਮੈਡੀਕਲ ਕੈਂਪ 12 ਨੂੰ, ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ

Ravinder Sharma Picture
Published On

ਸ੍ਰੀ ਕਿੱਕਰਖੇੜਾ (ਅਬੋਹਰ) (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 170ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 12 ਅਗਸਤ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜ਼ਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।

Read Also :  ਬੈਰੀਕੇਡ ਤੋੜੇ ਗਏ, ਵਿਦਿਆਰਥੀ ਆਗੂ ਦੇਵੇਂਦਰ ਨੂੰ ਮੋਢਿਆਂ ’ਤੇ ਲੈ ਕੇ ਵਿਧਾਨ ਸਭਾ ਵੱਲ ਗਏ, ਵਿਧਾਇਕ ਜੈਰਾਮ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ

About The Author

Related Posts