Abohar News: ਕਿੱਕਰਖੇੜਾ ਵਿਖੇ ਮੁਫ਼ਤ ਮੈਡੀਕਲ ਕੈਂਪ 15 ਜੁਲਾਈ ਨੂੰ

Time: ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ

Ravinder Sharma Picture
Published On

ਸ੍ਰੀ ਕਿੱਕਰਖੇੜਾ (ਅਬੋਹਰ) (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 169 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 15 ਜੁਲਾਈ 2026 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

Read Also : ਭਾਜਪਾ ਨੂੰ ਮਿਲਿਆ ਹੁੰਗਾਰਾ, ਕਈ ਪ੍ਰਮੁੱਖ ਸ਼ਖਸ਼ੀਅਤਾਂ ਭਾਜਪਾ ’ਚ ਸ਼ਾਮਲ

ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਡਾ. ਗੁਰਮਖ ਇੰਸਾਂ ਤੇ ਬਲਾਕ ਪ੍ਰੇਮੀ ਸੇਵਕ ਸੁਖਚੈਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚ ਕੇ ਲਾਭ ਉਠਾ ਸਕਦੇ ਹਨ।

About The Author

Related Posts