Kotkapura Police Action: ਵੱਡੀ ਸਾਜ਼ਿਸ਼ ਨਾਕਾਮ: ਕੋਟਕਪੂਰਾ 'ਚ ਲੁਟੇਰਾ ਗੈਂਗ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ

ਉਕਤ ਪੰਜੇ ਵਿਅਕਤੀ ਨਸ਼ਾ ਕਰਨ ਅਤੇ ਵੇਚਣ ਦੇ ਆਦੀ

Satinder Mathur  Picture
Published On

Kotkapura Police Action: ਕੋਟਕਪੂਰਾ (ਅਜੈ ਮਨਚੰਦਾ)। ਫਰੀਦਕੋਟ ਜ਼ਿਲ੍ਹੇ ਦੀ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਯੋਜਨਾ ਬਣਾਉਂਦੇ ਇੱਕ ਗੈਂਗ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਪਿੰਡ ਵਾੜਾ ਦਰਾਕਾ ਨਿਵਾਸੀ ਵਿਪਨ ਸਿੰਘ ਉਰਫ ਨਿੱਕੀ, ਹਰਕੀਰਤ ਸਿੰਘ, ਪਿੰਡ ਦੇਵੀਵਾਲਾ ਨਿਵਾਸੀ ਹਰਜਿੰਦਰ ਸਿੰਘ ਉਰਫ ਜਿੰਦੀ, ਫਰੀਦਕੋਟ ਨਿਵਾਸੀ ਅਰਮਾਨਦੀਪ ਸਿੰਘ ਉਰਫ ਪ੍ਰਿੰਸ ਅਤੇ ਪਿੰਡ ਥਾੜਾ ਨਿਵਾਸੀ ਜਸ਼ਨ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਦੇ ਅਨੁਸਾਰ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਥਾਣਾ ਸਦਰ ਕੋਟਕਪੂਰਾ ਦੇ ਐਸਐਚਓ ਇੰਸਪੈਕਟਰ ਗੁਰਦਿੱਤਾ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਕਰਤਾਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।

Kotkapura-Police-Action
Kotkapura Police Action: ਵੱਡੀ ਸਾਜ਼ਿਸ਼ ਨਾਕਾਮ: ਕੋਟਕਪੂਰਾ 'ਚ ਲੁਟੇਰਾ ਗੈਂਗ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ

ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਪੰਜੇ ਵਿਅਕਤੀ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਕਰਦੇ ਹਨ। ਇਸ ਵੇਲੇ ਉਹ ਪਿੰਡ ਸੰਧਵਾਂ ਤੋਂ ਜਲਾਲੇਆਣਾ ਲਿੰਕ ਰੋਡ ’ਤੇ ਸੂਏ ਦੀ ਪਟੜੀ ਨੇੜੇ ਲੁਕ ਕੇ ਬੈਠੇ ਰਾਹਗੀਰਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਪੰਜਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਿਰਪਾਨ, ਲੋਹੇ ਦੀ ਰਾੜ, ਇੱਕ ਬੇਸਬਾਲ ਬੈਟ ਸਮੇਤ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।

ਇਸ ਮਾਮਲੇ ਵਿਚ ਡੀਐਸਪੀ ਕੋਟਕਪੁਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚੋਂ ਦੋ ਦੇ ਖ਼ਿਲਾਫ ਪਹਿਲਾਂ ਵੀ ਮੁਕੱਦਮੇ ਦਰਜ ਹਨ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਵੱਲੋਂ ਇਲਾਕੇ ਵਿੱਚ ਹੋਰ ਕਿਹੜੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ।

About The Author

Related Posts