Punjab
Kotkapura News: ਘਰੋਂ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ’ਚ ਨੌਕਰਾਨੀ ਗ੍ਰਿਫ਼ਤਾਰ
ਘਰੋਂ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ’ਚ ਨੌਕਰਾਨੀ ਗ੍ਰਿਫ਼ਤਾਰ
Jewellery Theft Case: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਥਾਣਾ ਸਿਟੀ ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਘਰ ’ਚੋਂ ਕਰੀਬ 12 ਤੋਲੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਘਰ ’ਚ ਕੰਮ ਕਰਨ ਵਾਲੀ ਨੌਕਰਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਮੁਹੱਲਾ ਕਾਜੀਆ ਵਾਸੀ ਬਿੰਦੂ ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਸ਼ਿਕਾਇਤਕਰਤਾ ਦੇ ਘਰ ’ਚ ਕੰਮ ਕਰ ਰਹੀ ਸੀ। ਪੁਲਿਸ ਅਨੁਸਾਰ ਪੁਰਾਣਾ ਸ਼ਹਿਰ ਵਾਸੀ ਓਮ ਪ੍ਰਕਾਸ਼ ਜੋਸ਼ੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਪਤਨੀ ਸਮੇਤ ਧਾਰਮਿਕ ਯਾਤਰਾ ’ਤੇ ਗਏ ਹੋਏ ਸਨ।
ਵਾਪਸ ਆਉਣ ’ਤੇ ਉਨ੍ਹਾਂ ਨੇ ਵੇਖਿਆ ਕਿ ਘਰ ਦੀ ਦਰਾਜ਼ ’ਚ ਰੱਖੇ ਕਰੀਬ 12 ਤੋਲੇ ਸੋਨੇ ਦੇ ਗਹਿਣੇ ਗਾਇਬ ਸਨ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਪੜਤਾਲ ਕਰਨ ਦੌਰਾਨ ਘਰ ’ਚ ਪਿਛਲੇ ਛੇ ਮਹੀਨਿਆਂ ਤੋਂ ਕੰਮ ਕਰ ਰਹੀ ਨੌਕਰਾਨੀ ਬਿੰਦੂ ’ਤੇ ਸ਼ੱਕ ਜਤਾਇਆ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤੇ ਜਾਂਚ ਉਪਰੰਤ ਬਿੰਦੂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮੁਲਜ਼ਮ ਔਰਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਸਿਟੀ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਚੋਰੀ ਕੀਤੇ ਗਏ ਸੋਨੇ ਦੇ ਗਹਿਣੇ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : IND vs SL: ਭਾਰਤ ਖਿਲਾਫ਼ ਪਹਿਲੇ ਟੈਸਟ ਲਈ ਸ਼੍ਰੀਲੰਕਾਈ ਟੀਮ ਦਾ ਐਲਾਨ, ਮੈਂਡਿਸ ਤੇ ਨਿਸਾਂਕਾ ਬਾਹਰ