Punjab

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ

ਖੁਸ਼ਖਬਰੀ! ਸਬਸਿਡੀ ਲੈਣ ਲਈ ਇਸ ਦਿਨ ਤੱਕ ਕਰੋ ਅਪਲਾਈ, ਹੋਵੇਗਾ ਫਾਇਦਾ ਹੀ ਫਾਇਦਾ

Sach Kahoon Punjabi Desk Picture
Published On

Fazilka News: ਕਿਸਾਨ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ

Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਖੇਤੀ ਮਸ਼ੀਨਾਂ ’ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ ਅਧੀਨ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚ ਵੱਖ-ਵੱਖ ਤਕਨੀਕਾਂ ਵਾਲੀਆਂ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ ਮਿਤੀ 4 ਦਸੰਬਰ 2025 ਸ਼ਾਮ 5 ਤੱਕ ਅਪਲਾਈ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਫਾਜ਼ਿਲਕਾ ਖੇਤੀ ਮਸ਼ੀਨੀਕਰਨ ਵਿੱਚ ਰਾਜ ਦੇ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਿਲ ਹੋ ਕੇ ਖੇਤੀ ਖਰਚੇ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਕਰ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ।

Fazilka News

ਉਨ੍ਹਾਂ ਅੱਗੇ ਦੱਸਿਆ ਕਿ ਨਿਊਮੈਟਿਕ ਪਲਾਂਟਰ, ਬਹੁ-ਫਸਲੀ ਥਰੈਸ਼ਰ, ਸ਼ੂਗਰਕੇਨ ਕਟਰ, ਗਰਾਂਉਂਡਨਟ ਡਿੱਗਰ, ਮੇਜ਼ ਡਰਾਇਰ, ਸ਼ੁਗਰਕੇਨ ਹਾਰਵੈਸਟਰ, ਕਾਟਨ ਸਟਾਕ ਅਪਰੂਟਰ, ਪਾਵਰ ਸਪਰੇਅਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀਐੱਸਆਰ ਡਰਿੱਲ, ਉੱਚੀਆਂ ਫਸਲਾਂ ਵਿੱਚ ਸਪਰੇ ਕਰਨ ਲਈ ਹਾਈ ਕਲੀਅਰੈਂਸ ਬੂਮ ਸਪਰੇਅਰ, ਪੀ.ਟੀ.ਓ. ਉਪਰੇਟਿਡ ਬੰਡ ਫਾਰਮਰ, ਨਰਸਰੀ ਸੀਡਰ, ਰੇਜ਼ਡ ਬੈਂਡ ਪਲਾਂਟਰ, ਟਰੈਕਟਰ ਨਾਲ ਚੱਲਣ ਵਾਲਾ ਬੂਮ ਸਪਰੇਅਰ, ਲੱਕੀ ਸੀਡ ਡਰਿਲ, ਮੈਨੂਅਲ/ਪਾਵਰ ਸਪਰੇਅਰ ਆਦਿ ਮਸ਼ੀਨਾਂ ਦੀ ਖਰੀਦ ਤੇ 40 ਫੀਸਦੀ ਤੋਂ 50 ਫੀਸਦੀ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।

Read Also : ਧਰਤੀ ਦੀ ਉਹ ਪਹਿਲੀ ਖਾਸ ਜਗ੍ਹਾ, ਜਿਹੜੀ ਸਮੁੰਦਰ ਤੋਂ ਬਾਹਰ ਨਿਕਲੀ, ਕੀ ਤੁਸੀਂ ਜਾਣਦੇ ਹੋ ਭਾਰਤ ਦੇ ਕਿਹੜੇ ਸੂਬੇ ’ਚ ਹੈ ਸਥਿਤ ਉਹ ਜਗ੍ਹਾ?

ਉਨ੍ਹਾਂ ਨੇ ਦੱਸਿਆ ਕਿ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨ ਡੀ.ਐਸ.ਆਰ ਡਰਿੱਲ ਦੀ ਵਰਤੋਂ ਕਰਕੇ ਜਿੱਥੇ ਪਾਣੀ ਅਤੇ ਬਿਜਲੀ ਦੀ ਬੱਚਤ ਕਰ ਸਕਦੇ ਹਨ ਉਥੇ ਹੀ ਮੱਕੀ ਅਤੇ ਹੋਰ ਫਸਲੀ ਵਿਭਿੰਨਤਾ ਵਾਲੀਆਂ ਫਸਲਾਂ ਲਈ ਨਿਊਮੈਟਿਕ ਪਲਾਂਟਰ ਵਰਤ ਕੇ ਬਿਜਾਈ ਦਾ ਕੰਮ ਵਧੀਆ ਤਰੀਕੇ ਨਾਲ ਅਤੇ ਘੱਟ ਸਮੇਂ ਵਿੱਚ ਕਰਕੇ ਸਮੇਂ ਦੀ ਬੱਚਤ ਅਤੇ ਵਾਧੂ ਬੀਜ ਦੇ ਖਰਚੇ ਦੀ ਬੱਚਤ ਕਰ ਸਕਦੇ ਹਨ।

Fazilka News

ਉਨ੍ਹਾਂ ਕਿਹਾ ਕਿ ਅਰਜੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਜ਼ਮੀਨ ਦੀ ਮਾਲਕੀ ਦੀ ਫਰਦ ਅਤੇ ਅਨੁਸੁਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਕੇਵਲ 5 ਹਜ਼ਾਰ ਰੁਪਏ ਦੀ ਮੋੜਨਯੋਗ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਬਿਨੈਕਾਰ ਨੂੰ ਹੀ ਸਕੀਮ ਅਧੀਨ ਵਿਚਾਰਿਆ ਜਾਵੇਗਾ। ਕਸਟਮ ਹਾਇਰਿੰਗ ਸੈਂਟਰ ਖੋਲਣ ਲਈ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬਿਨੈਕਾਰ ਜਿਸ ਕੈਟਾਗਰੀ ਨਾਲ ਸਬੰਧਤ ਹੋਣ, ਉਸੇ ਕੈਟਾਗਰੀ ਵਿੱਚ ਹੀ ਅਪਲਾਈ ਕਰਨ ਤੇ ਹੀ ਸਬਸਿਡੀ ਦੇ ਹੱਕਦਾਰ ਹੋਣਗੇ।

ਉਨ੍ਹਾਂ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਡਰਾਅ ਸਿਸਟਮ ਰਾਹੀਂ ਯੋਗ ਬਿਨੇਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਆਨਲਾਈਨ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਕੀਮ ਅਧੀਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਜਾਂ ਹੋਰ ਜਾਣਕਾਰੀ ਲਈ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।

About The Author

Latest News

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
MSG Bhandara: ਕਣ-ਕਣ ਛਾਈਆਂ ਅਵਤਾਰ ਦਿਵਸ ਦੀਆਂ ਖੁਸ਼ੀਆਂ, ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਮਨਾਇਆ ਪਵਿੱਤਰ ਭੰਡਾਰਾ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

Related Posts