ਪਾਸਟਰ ਗੋਲੀ ਕਾਂਡ : ਸਰਕਾਰ ਵੱਲੋਂ ਵਿਧਵਾ ਨੂੰ 5 ਲੱਖ ਤੇ ਬੇਟੇ ਨੂੰ ਸਰਕਾਰੀ ਨੌਕਰੀ ਦਾ ਐਲਾਨ

Sach Kahoon Punjabi Desk Picture
Published On

ਮ੍ਰਿਤਕ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ: ਲੁਧਿਆਣਾ ਦੀ ਇੱਕ ਚਰਚ ਦੇ ਬਾਹਰ ਸ਼ਨਿੱਚਰਵਾਰ ਰਾਤ  ਨੂੰ ਅਣਪਛਾਤੇ ਵਿਅਕਤੀਆਂ ਵਲੋਂ ਮਾਰੇ ਗਏ ਪਾਦਰੀ ਦੀ ਵਿਧਵਾ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਤੇ ਉਨ੍ਹਾਂ ਦੇ ਬੇਟੇ ਨੂੰ ਪੁਲਸ ਵਿਭਾਗ ‘ਚ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਮਾਰੇ ਗਏ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨਾਲ ਫੋਨ ਗੱਲ ਕਰਦਿਆਂ ਹਮਦਰਦੀ ਜਤਾਈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਵੀ ਦਿਵਾਇਆ। ਇਕ ਸਰਕਾਰੀ ਬੁਲਾਰੇ ਨੇ ਇਥੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਅਜਿਹੀਆਂ ਘਟਨਾਵਾਂ ਨਾਲ ਸੂਬੇ ‘ਚ ਫਿਰਕੂ ਸ਼ਹਿ ਦੇਣ ਦੀ ਕੋਸ਼ਿਸ਼ ਕਰਨ ਵਾਲੀਆਂ ਫਿਰਕਾਪ੍ਰਸਤ ਤਾਕਤਾਂ ਦੇ ਖਿਲਾਫ ਕਾਰਵਾਈ ਕਰਨ ਲਈ ਪੁਲਸ ਨੂੰ ਸਖਤ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਨੇ ਸੁਲਤਾਨ ਮਸੀਹ ਦੀ ਵਿਧਵਾ ਸਰਬਜੀਤ ਕੌਰ ਨੂੰ ਹਰ ਸੰਭਵ ਮਦਦ ਦੇਣ ਦਾ ਵੀ ਭਰੋਸਾ ਦਿਵਾਇਆ ਹੈ। ਉਨ੍ਹਾਂ ਨੇ ਸਰਬਜੀਤ ਕੌਰ ਨੂੰ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੂੰ ਪੁਲਸ ਵਿਭਾਗ ‘ਚ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਰਬਜੀਤ ਕੌਰ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪਤੀ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਕੇ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts