Government Brijindra College: ਸਰਕਾਰੀ ਬ੍ਰਿਜਿੰਦਰਾ ਕਾਲਜ ਨੂੰ BSC ਐਗਰੀਕਲਚਰ (ਆਨਰਜ਼) ਕੋਰਸ ਲਈ ਮਿਲੀ ਪ੍ਰੋਵਿਜ਼ਨਲ ਮਾਨਤਾ

ਫ਼ਰੀਦਕੋਟ ਦੇ ਵਿਦਿਆਰਥੀਆਂ ਨੂੰ ਆਪਣੇ ਹੀ ਜ਼ਿਲ੍ਹੇ ’ਚ ਮਿਲੇਗੀ ਖੇਤੀਬਾੜੀ ਦੀ ਉੱਚ ਸਿੱਖਿਆ

Khushdeep Singh Picture
Published On

ਫ਼ਰੀਦਕੋਟ (ਸੱਚ ਕਹੂੰ ਨਿਊਜ਼/ਗੁਰਪ੍ਰੀਤ ਪੱਕਾ)। ਫ਼ਰੀਦਕੋਟ ਜ਼ਿਲ੍ਹੇ ਲਈ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਖੁਸ਼ਖ਼ਬਰੀ ਸਾਹਮਣੇ ਆਈ ਹੈ। ਪੰਜਾਬ ਰਾਜ ਖੇਤੀਬਾੜੀ ਸਿੱਖਿਆ (ਪੰਜਾਬ ਰਾਜ ਖੇਤੀਬਾੜੀ ਸਿੱਖਿਆ ਪਰੀਸ਼ਦ) ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਨੂੰ ਅਕਾਦਮਿਕ ਸੈਸ਼ਨ 2026-27 ਲਈ ਬੀਐਸਸੀ ਐਗਰੀਕਲਚਰ (ਆਨਰਜ਼) ਕੋਰਸ ਚਲਾਉਣ ਵਾਸਤੇ ਪ੍ਰੋਵਿਜ਼ਨਲ ਰਿਕਗਨੀਸ਼ਨ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰਵਾਨਗੀ ਨਾਲ ਹੁਣ ਫ਼ਰੀਦਕੋਟ ਤੇ ਆਸ-ਪਾਸ ਦੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੀ ਉੱਚ ਸਿੱਖਿਆ ਹਾਸਲ ਕਰਨ ਲਈ ਲੁਧਿਆਣਾ, ਬਠਿੰਡਾ ਜਾਂ ਹੋਰ ਦੂਰ-ਦੁਰਾਡੇ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ। ਵਿਦਿਆਰਥੀ ਆਪਣੇ ਹੀ ਜ਼ਿਲ੍ਹੇ ’ਚ ਗੁਣਵੱਤਾ ਭਰੀ ਖੇਤੀਬਾੜੀ ਸਿੱਖਿਆ ਹਾਸਲ ਕਰ ਸਕਣਗੇ।

Read Also : E20 ਈਂਧਨ ’ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਬਿਆਨ, ਈ-20 ਪੈਟਰੋਲ ਨਹੀਂ ਚਾਹੀਦਾ ਤਾਂ ਲੋਕ ਕੀ ਕਰਨ?

ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਆਰਥਿਕ ਖਰਚਾ ਦੋਵੇਂ ਘਟਣਗੇ। ਕਾਲਜ ’ਚ ਬੀਐੱਸਸੀ ਐਗਰੀਕਲਚਰ (ਆਨਰਜ਼) ਕੋਰਸ ਸ਼ੁਰੂ ਹੋਣ ਨਾਲ ਖੇਤੀਬਾੜੀ ਖੇਤਰ ਵਿੱਚ ਉੱਚ ਸਿੱਖਿਆ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ, ਖੋਜ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਨਾਲ ਜੁੜਨ ਦਾ ਮੌਕਾ ਮਿਲੇਗਾ। ਨਾਲ ਹੀ, ਖੇਤੀਬਾੜੀ ਆਧਾਰਿਤ ਖੇਤਰ ਹੋਣ ਕਰਕੇ ਫ਼ਰੀਦਕੋਟ ਤੇ ਆਲੇ-ਦੁਆਲੇ ਦੇ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲੇਗਾ। ਸਿੱਖਿਆ ਨਾਲ ਜੁੜੇ ਵਰਗਾਂ ਨੇ ਇਸ ਪ੍ਰਾਪਤੀ ਨੂੰ ਫ਼ਰੀਦਕੋਟ ਜ਼ਿਲ੍ਹੇ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਉੱਚ ਸਿੱਖਿਆ ਦੇ ਖੇਤਰ ’ਚ ਜ਼ਿਲ੍ਹੇ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ ਤੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲੇਗੀ।

About The Author

Related Posts