Government Health Services: ਹਰ ਆਮ ਨਾਗਰਿਕ ਤੱਕ ਪਹੁੰਚਣ ਸਰਕਾਰੀ ਸਿਹਤ ਸੇਵਾਵਾਂ ਤੇ ਭਲਾਈ ਸਕੀਮਾਂ : ਡਾ. ਪੁਨੀਤ ਕਾਜਲ

ਮੀਟਿੰਗ ਦੌਰਾਨ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਲਈ ਅਹਿਮ ਨੁਕਤੇ ਸਾਂਝੇ

Satinder Mathur  Picture
Published On

Government Health Services: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਫ਼ਰੀਦਕੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਕਾਜਲ ਵੱਲੋਂ ਸਿਹਤ ਵਿਭਾਗ ਦੇ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ, ਇਲਾਜ ਸਹੂਲਤਾਂ ਅਤੇ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਾ. ਪੁਨੀਤ ਕਾਜਲ ਨੇ ਮਾਤਾ ਅਤੇ ਬੱਚਾ ਸਿਹਤ ਸੇਵਾਵਾਂ ਤਹਿਤ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ, ਨਿਯਮਤ ਸਿਹਤ ਜਾਂਚ, ਟੀਕਾਕਰਨ, ਪੋਸ਼ਣ, ਸੁਰੱਖਿਅਤ ਅਤੇ ਸੰਸਥਾਗਤ ਜਣੇਪੇ ਸਮੇਤ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਵਿਸ਼ੇਸ਼ ਨਿਗਰਾਨੀ ਕਰਨ ਸਬੰਧੀ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਐਨ.ਸੀ.ਡੀ. ਕਲੀਨਿਕ ਦੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ’ਤੇ ਵੀ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਸਰਹੱਦ ਨੇੜੇ ਬੀਐੱਸਐੱਫ ਨੇ ਹੈਰੋਇਨ ਤੇ ਡਰੋਨ ਕੀਤਾ ਬਰਾਮਦ

ਉਨ੍ਹਾਂ ਵੱਲੋਂ ਫੀਲਡ ਵਿੱਚ ਕੰਮ ਕਰ ਰਹੀਆਂ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਦੀਆਂ ਮਹੀਨਾਵਾਰ ਸਿਹਤ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਅਤੇ ਕੰਮ ਵਿੱਚ ਹੋਰ ਸੁਧਾਰ ਲਿਆਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਰ ਸੰਭਵ ਯਤਨ ਕਰਨ ਤਾਂ ਜੋ ਸਰਕਾਰੀ ਸਿਹਤ ਸੇਵਾਵਾਂ, ਇਲਾਜ ਸਹੂਲਤਾਂ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ।

ਡਾ. ਪੁਨੀਤ ਕਾਜਲ ਨੇ ਕਿਹਾ ਕਿ ਵੱਖ-ਵੱਖ ਟੀਕਾਕਰਨ ਕੈਂਪਾਂ ਅਤੇ ਜਨਤਕ ਮੀਟਿੰਗਾਂ ਦੌਰਾਨ ਲੋਕਾਂ ਨੂੰ ਸਿਹਤ ਬੀਮਾ ਕਾਰਡ ਅਤੇ ਆਭਾ ਆਈ.ਡੀ. ਬਣਵਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਹ ਉਪਲੱਬਧ ਸਿਹਤ ਸੇਵਾਵਾਂ ਦਾ ਸੁਚੱਜੇ ਢੰਗ ਨਾਲ ਲਾਭ ਲੈ ਸਕਣ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਅਤੇ ਐਲ.ਐਚ.ਵੀ. ਸੁਨੀਤਾ ਰਾਣੀ ਨੇ ਸਿਹਤ ਸਿੱਖਿਆ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਅਤੇ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਲਈ ਅਹਿਮ ਨੁਕਤੇ ਸਾਂਝੇ ਕੀਤੇ।

 

About The Author

Related Posts