Bribery: ਵਿਜੀਲੈਂਸ ਬਿਊਰੋ ਨੇ 3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ

Khushdeep Singh Picture
Published On

Bribery: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Read Also : IND vs ENG: ਗੰਭੀਰ ਦੀ ਕੋਚਿੰਗ ਤੇ ਸ਼੍ਰੇਅਸ ਦੀ ਕਪਤਾਨੀ ਜਾਂਚ ਦੇ ਘੇਰੇ ’ਚ, ਸੀਰੀਜ਼ ਹਾਰਨ ਦੇ ਪ੍ਰਦਰਸ਼ਨ ਦੀ ਸਮੀਖਿਆ ਕਰੇਗਾ ਬੀਸੀਸੀਆਈ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ’ਚ ਮੌਤ ਹੋ ਗਈ ਸੀ ਤੇ ਉਸਦੀ ਮਾਂ ਦੇ ਨਾਂਅ ’ਤੇ ਪਿੰਡ ਧੌਲ ਖੁਰਦ ’ਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਮੁਲਜ਼ਮ ਨੇ ਦਸਤਾਵੇਜ਼ ਲੈ ਲਏ ਤੇ ਇੰਤਕਾਲ ਕਰਵਾਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਇੰਤਕਾਲ ਕਰਵਾਉਣ ਲਈ ਮੁਲਜ਼ਮ ਪਟਵਾਰੀ ਨਾਲ 3500 ਰੁਪਏ ’ਚ ਸੌਦਾ ਤੈਅ ਹੋ ਗਿਆ। Bribery

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ। Bribery

About The Author

Related Posts