Government Schools Punjab: ਪੰਜਾਬ ਦੇ ਸਰਕਾਰੀ ਸਕੂਲ ਕਰ ਗਏ ਕਮਾਲ, ਸਿੱਖਿਆ ਮੰਤਰੀ ਨੇ ਖੁੱਲ੍ਹੇ ਦਿਲ ਨਾਲ ਕੀਤੀ ਤਾਰੀਫ਼ ਤੇ ਦਿੱਤੀ ਜਾਣਕਾਰੀ

Sach Kahoon Punjabi Desk Picture
Published On

Government Schools Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।

ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਣ ਹੈ। Government Schools Punjab

Read Also : Trump Warns Iran: ਟਰੰਪ ਦੀ ਇਰਾਨ ਨੂੰ ਚਿਤਾਵਨੀ, ਹਮਲਾ ਹੋਇਆ ਤਾਂ…

ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਹੋਰ ਉੱਚੇ ਮੁਕਾਮ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹੇ ਈਕੋਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ, ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਅਤੇ ਉਨ੍ਹਾਂ ਦਾ ਸਮੱਰਥਣ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਅਤੇ ਸਰੋਤਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇ ਜੋ ਉਨ੍ਹਾਂ ਨੂੰ ਹੋਰ ਅੱਗੇ ਵਧਣ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ ਜਾ ਸਕੇ।

About The Author

Related Posts