Punjab Government News: ਪੰਜਾਬ ‘ਚ ਕਾਰੋਬਾਰ ਪੱਖੀ ਮਾਹੌਲ ਬਣਾਉਣ ਲਈ ਸਰਕਾਰ ਦਾ ਮਹੱਤਵਪੂਰਨ ਯਤਨ, ਪੜ੍ਹੋ ਡਿਟੇਲ…

Sach Kahoon Punjabi Desk Picture
Published On

Punjab Government News: ਚੰਡੀਗੜ੍ਹ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿਲ 2025’ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ।

Read Also : Drug Free Punjab: ‘ਪੈਨ-ਪੰਜਾਬ ਸੀਏਐਸਓ’: ਪੁਲਿਸ ਵੱਲੋਂ 7 ਥਾਈਂ ਛਾਪੇਮਾਰੀ ਦੌਰਾਨ 18 ਗ੍ਰਿਫ਼ਤਾਰ

ਉਹਨਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ ‘ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ਵਿੱਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ਵਿੱਚ ਤਬਦੀਲ ਕਰਦਾ ਹੈ ਤਾਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ਵਿੱਚ ਡਿਊਟੀ ਸਿਰਫ਼ ਵਾਧੂ ਰਕਮ ‘ਤੇ ਹੀ ਲਗਾਈ ਜਾਵੇਗੀ। Punjab Government News

About The Author

Related Posts