Punjab

IMD Alert: ਪੰਜਾਬ ਤੇ ਚੰਡੀਗੜ੍ਹ ’ਚ ਦੋ ਦਿਨ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
Gulab Sidhu News: ਗੁਲਾਬ ਸਿੱਧੂ 'ਤੇ ਗੋਲੀਬਾਰੀ ਦਾ ਮਾਮਲਾ: ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫ਼ਤਾਰ
Punjab News Today: ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Shaheed Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਸਿੰਘ ਗੋਲਡੀ
Punjab News: ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Gulab Sidhu News: ਗੁਲਾਬ ਸਿੱਧੂ 'ਤੇ ਗੋਲੀਬਾਰੀ ਦਾ ਮਾਮਲਾ: ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫ਼ਤਾਰ

ਸੌਦਾਗਰ ਸਿੰਘ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਅਦਾਲਤ ’ਚ ਪੇਸ਼ੀ ਲਈ ਪਹੁੰਚੇ ਸਨ

Ravinder Sharma Picture
Published On

ਬਰਨਾਲਾ (ਹਿੰ.ਸ.)। ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ। ਸੌਦਾਗਰ ਸਿੰਘ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਅਦਾਲਤ ’ਚ ਪੇਸ਼ੀ ਲਈ ਪਹੁੰਚੇ ਸਨ, ਜਿੱਥੇ ਬਰਨਾਲਾ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਬਰਨਾਲਾ ਪੁਲਿਸ ਨੇ ਇਸ ਸਬੰਧੀ ਖੰਨਾ ਸਿਟੀ ਥਾਣਾ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਡੀਡੀਆਰ ਦਰਜ ਕਰਵਾਈ ਗਈ। ਪੁਲਿਸ ਵੱਲੋਂ ਸੌਦਾਗਰ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ ਵਿੱਚ ਉਨ੍ਹਾਂ ਦੀ ਭੂਮਿਕਾ ਸਪੱਸ਼ਟ ਕੀਤੀ ਜਾ ਸਕੇ।

ਦੱਸਿਆ ਜਾ ਰਿਹਾ ਹੈ ਕਿ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਪਹਿਲਾਂ ਵੀ ਖੰਨਾ ਵਿੱਚ ਫਾਇਰਿੰਗ ਅਤੇ ਫਿਰੌਤੀ ਨਾਲ ਜੁੜੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੰਨਾ ਪੁਲਿਸ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਡੀਆਈਜੀ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਸਨ।

ਜਾਣਕਾਰੀ ਅਨੁਸਾਰ 12-13 ਸਤੰਬਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਪਿੰਡ ਫਰਵਾਹੀ ਵਿੱਚ ਗੁਲਾਬ ਸਿੱਧੂ ਦੇ ਪੈਤ੍ਰਿਕ ਘਰ ’ਤੇ ਫਾਇਰਿੰਗ ਕੀਤੀ ਗਈ ਸੀ। ਹਮਲਾਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਦੇ ਬਾਹਰ ਪਹੁੰਚੇ ਸਨ। ਪੁਲਿਸ ਮੁਤਾਬਕ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਸਵਾਰ ਸਨ।

ਘਰ ਦੇ ਨੇੜੇ ਪਹੁੰਚ ਕੇ ਵਿਚਕਾਰ ਬੈਠੇ ਨੌਜਵਾਨ ਨੇ ਪਿਸਤੌਲ ਲੋਡ ਕਰਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੇ ਪਿੱਛੇ ਬੈਠੇ ਨੌਜਵਾਨ ਨੇ ਵੀ ਫਾਇਰਿੰਗ ਕੀਤੀ, ਜਦਕਿ ਮੋਟਰਸਾਈਕਲ ਚਲਾ ਰਹੇ ਤੀਜੇ ਨੌਜਵਾਨ ਵੱਲੋਂ ਘਟਨਾ ਦੀ ਵੀਡੀਓ ਬਣਾਈ ਗਈ। ਸੀਸੀਟੀਵੀ ਫੁਟੇਜ ਵਿੱਚ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਘਰ ਦੇ ਨੇੜੇ ਆਉਂਦੇ ਦਿਖਾਈ ਦੇਣ ਦੀ ਗੱਲ ਸਾਹਮਣੇ ਆਈ ਹੈ। ਵਾਰਦਾਤ ਸਮੇਂ ਗਾਇਕ ਗੁਲਾਬ ਸਿੱਧੂ ਘਰ ਵਿੱਚ ਮੌਜੂਦ ਨਹੀਂ ਸਨ।

ਇਸ ਤੋਂ ਪਹਿਲਾਂ 10 ਜਨਵਰੀ 2026 ਨੂੰ ਬਰਨਾਲਾ ਪੁਲਿਸ ਨੇ ਗੁਲਾਬ ਸਿੱਧੂ ’ਤੇ ਹਮਲੇ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਕ ਇਸ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਪਿੰਡ ਕੋਟਦੂਨਾ ਦਾ ਸਰਪੰਚ ਬਲਜਿੰਦਰ ਸਿੰਘ ਉਰਫ਼ ਕਿੰਦਾ ਸੀ। ਦੱਸਿਆ ਗਿਆ ਸੀ ਕਿ ਉਹ ਗੁਲਾਬ ਸਿੱਧੂ ਦੇ ਗੀਤ ‘ਸਰਪੰਚੀਆਂ’ ਦੇ ਬੋਲਾਂ ਤੋਂ ਨਾਰਾਜ਼ ਸੀ ਅਤੇ ਉਸ ਵੱਲੋਂ ਗਾਇਕ ਨੂੰ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ।

ਪੁਲਿਸ ਅਨੁਸਾਰ ਮੁਲਜ਼ਮ ਇੱਕ ਲਾਈਵ ਸ਼ੋਅ ਦੌਰਾਨ ਗੁਲਾਬ ਸਿੱਧੂ ’ਤੇ ਹਮਲਾ ਕਰਨ ਦੀ ਫਿਰਾਕ ਵਿੱਚ ਸਨ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਮਕਸਦ ਪੰਜਾਬ ਵਿੱਚ ਦਹਿਸ਼ਤ ਪੈਦਾ ਕਰਨ ਤੋਂ ਬਾਅਦ ਫਿਰੌਤੀ ਵਸੂਲਣਾ ਸੀ।

ਗੁਲਾਬ ਸਿੱਧੂ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤਾਂ ਵਿੱਚੋਂ ਇੱਕ ਦੱਸਿਆ ਜਾਂਦਾ ਹੈ। ਮਈ 2022 ਵਿੱਚ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਦੇ ਕਈ ਗਾਇਕਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਸੀ। ਗੁਲਾਬ ਸਿੱਧੂ ਨੂੰ ਲਗਾਤਾਰ ਫਿਰੌਤੀ ਦੀਆਂ ਕਾਲਾਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਦੋ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

About The Author

Related Posts