Fatehgarh Sahib Congress News: ਗੁਲਸ਼ਨ ਰਾਏ ਬੋਬੀ ਮੁੜ ਬਣੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਓਬੀਸੀ ਵਿਭਾਗ ਦੇ ਕਾਂਗਰਸ ਪ੍ਰਧਾਨ

ਨਿਯੁਕਤੀ ਉਪਰੰਤ ਗੁਲਸ਼ਨ ਰਾਏ ਬੋਬੀ ਨੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ

Satinder Mathur  Picture
Published On

Fatehgarh Sahib Congress News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਡਿਪਾਰਟਮੈਂਟ ਦੇ ਚੇਅਰਮੈਨ ਡਾ. ਅਨਿਲ ਜੈਨ ਵੱਲੋਂ ਪੰਜਾਬ ਦੇ ਓਬੀਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਗੁਲਸ਼ਨ ਰਾਏ ਬੋਬੀ ਨੂੰ ਮੁੜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਓਬੀਸੀ ਵਿਭਾਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਉਪਰੰਤ ਗੁਲਸ਼ਨ ਰਾਏ ਬੋਬੀ ਨੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਓਬੀਸੀ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਗੇ। 

ਇਹ ਵੀ ਪੜ੍ਹੋ: Kirti Kisan Union Anti Drug Protest: ਪਰਮਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ 'ਤੇ ਨਸ਼ਿਆਂ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਦਾ ਰੋਸ

ਇਸ ਮੌਕੇ ਉਨ੍ਹਾਂ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਓਬੀਸੀ ਵਿਭਾਗ ਦੇ ਸੂਬਾ ਪ੍ਰਧਾਨ ਅੰਗਦ ਸਿੰਘ ਸੈਣੀ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਅਮਲੋਹ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

 

Comments

Post Your Comment

About The Author

Related Posts