OBC Cell District President: ਗੁਲਸ਼ਨ ਰਾਏ ਬੋਬੀ ਨੂੰ ਮੁੜ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਕੀਤਾ ਸਨਮਾਨਿਤ

ਹੀਨਾ ਕਾਵੜੇ ਅਤੇ ਡਾ. ਅਮਰ ਸਿੰਘ ਨੇ ਸਿਰੋਪਾਓ ਦੇ ਕੇ ਦਿੱਤੀ ਵਧਾਈ, ਕਾਂਗਰਸੀ ਆਗੂਆਂ ਨੇ ਪ੍ਰਗਟਾਈ ਖੁਸ਼ੀ

Satinder Mathur  Picture
Published On

OBC Cell District President: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਗੁਲਸ਼ਨ ਰਾਏ ਬੋਬੀ ਨੂੰ ਇੱਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਦੇ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵੜੇ ਅਤੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਖੰਨਾ ਲਖਵੀਰ ਸਿੰਘ ਲੱਖਾ,ਹਲਕਾ ਸਾਹਨੇਵਾਲ ਤੋਂ ਵਿਕਰਮਜੀਤ ਸਿੰਘ ਬਾਜਵਾ, ਹਲਕਾ ਸਮਰਾਲਾ ਤੋਂ ਰੁਪਿੰਦਰ ਸਿੰਘ ਰਾਜਾ ਗਿੱਲ, ਹਲਕਾ ਰਾਏਕੋਟ ਤੋਂ ਕਾਮਿਲ ਅਮਰ ਸਿੰਘ ਆਦਿ ਮੌਜ਼ੂਦ ਸਨ।

ਇਹ ਵੀ ਪੜ੍ਹੋ: PM Kisan 24th Installment: ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੇ ਖਾਤਿਆਂ 'ਚ ਭੇਜੀ 2000 ਰੁਪਏ ਦੀ 24ਵੀਂ ਕਿਸ਼ਤ, ਹੋਰ ਵੀ ਕਈ ਤੋਹਫ਼ੇ

ਇਸ ਮੌਕੇ ਕਾਂਗਰਸੀ ਆਗੂਆਂ ਨੇ ਗੁਲਸ਼ਨ ਰਾਏ ਬੋਬੀ ਦੀ ਮੁੜ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਦੁਬਾਰਾ ਭਰੋਸਾ ਜਤਾਉਣਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਲਸ਼ਨ ਰਾਏ ਬੋਬੀ ਓ.ਬੀ.ਸੀ. ਵਰਗ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਗੁਲਸ਼ਨ ਰਾਏ ਬੋਬੀ ਨੇ ਮੁੜ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸ ਹਾਈਕਮਾਨ, ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਉਹ ਓ.ਬੀ.ਸੀ. ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ ਅਤੇ ਜ਼ਮੀਨੀ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ ਤੇ ਹੋਰ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

 

Comments

Post Your Comment

About The Author

Related Posts