Guru Ravidas Jayanti 2027: ਪੰਜਾਬ ਸਰਕਾਰ ਅੱਜ ਵਾਰਾਣਸੀ ਵਿਖੇ ਕਰਵਾਏਗੀ ਮਹਾਨ ਕੀਰਤਨ ਸਮਾਗਮ, ਨਿੱਕਲੇਗੀ ਸ਼ੋਭਾ ਯਾਤਰਾ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 29 ਨਵੰਬਰ, 2027 ਨੂੰ ਜਨਮ ਅਸਥਾਨ ਸ੍ਰੀ ਗੁਰੂ ਰਵਿਦਾਸ ਮੰਦਰ, ਸੀਰ ਗੋਵਰਧਨਪੁਰ, ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਮਹਾਨ ਕੀਰਤਨ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਗਏ।
ਮੁੱਖ ਧਾਰਮਿਕ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਵਜੋਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਇਤਿਹਾਸਕ ਦਿਹਾੜੇ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਸਮੂਹਿਕ ਤੌਰ ’ਤੇ ਮਨਾਉਣ ਲਈ ਵਚਨਬੱਧ ਹੈ। ਇਨ੍ਹਾਂ ਸਮਾਗਮਾਂ ਰਾਹੀਂ ਮਹਾਨ ਸੰਤ ਅਤੇ ਅਧਿਆਤਮਕ ਰਹਿਬਰ ਵੱਲੋਂ ਦਿੱਤੇ ਗਏ ਬਰਾਬਰੀ, ਭਾਈਚਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਸਵੈ-ਮਾਣ ਦੇ ਸਰਬ-ਸਾਂਝੇ ਸੰਦੇਸ਼ ਦਾ ਵੱਧ ਤੋਂ ਵੱਧ ਪਾਸਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 30 ਨਵੰਬਰ, 2026 ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਵਾਰਾਣਸੀ ਤੋਂ ਸ਼ੁਰੂ ਹੋ ਕੇ 3 ਦਸੰਬਰ, 2026 ਨੂੰ ਪੰਜਾਬ ਦੇ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ।
ਇਹ ਵੀ ਪੜ੍ਹੋ : Los Angeles Earthquake: ਅਮਰੀਕਾ ’ਚ ਭੂਚਾਲ ਤੋਂ ਬਾਅਦ 40 ਤੋਂ ਜ਼ਿਆਦਾ ਝਟਕੇ, ਹਵਾਈ ਅੱਡੇ ’ਤੇ ਨੁਕਸਾਨ
Comments