Guruharsahai News: ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਹੂਝਾ ਫੇਰ ਜਿੱਤ ਦਰਜ
15 ਸੀਟਾਂ ’ਚ 13 ’ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ
ਗੁਰੂਹਰਸਹਾਏ (ਵਿਜੈ ਹਾਂਡਾ)। ਨਗਰ ਕੌਂਸਲ ਗੁਰੂਹਰਸਹਾਏ ਦੀਆਂ 15 ਵਾਰਡਾਂ ’ਚ ਪਈਆ ਵੋਟਾਂ ’ਚ ਕਾਂਗਰਸ ਪਾਰਟੀ ਨਾਲ ਸਬੰਧਤ 13 ਉਮੀਦਵਾਰਾਂ ਵੱਲੋਂ ਜਿੱਤ ਦਰਜ ਕੀਤੀ ਗਈ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰਾਂ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਉਧਰ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਕਿਸੇ ਉਮੀਦਵਾਰ ਖ਼ਾਤਾ ਤੱਕ ਨਹੀਂ ਖੁੱਲ੍ਹਿਆ। ਇਸ ਮੌਕੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵੱਲੋਂ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ ਹੈ।
Read Also : Gold Price Today: ਸਰਾਫਾ ਬਾਜ਼ਾਰ ’ਚ ਗਿਰਾਵਟ ਕਾਰਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ ਵੀ ਪਈ ਫਿੱਕੀ