Punjab

Mukh Mantri Sehat Bima Yojana: ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
Punjab News: 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ 'ਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
Health News: ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ OPD ਅਤੇ IPD ਸੇਵਾਵਾਂ ਸ਼ੁਰੂ
Farmers Protest: ਕਣਕ ਨਾ ਵਿਕਣ ਕਾਰਨ ਕਿਸਾਨਾਂ ਨੇ ਖੋਲ੍ਹਿਆ ਮੋਰਚਾ, ਭਲਕੇ ਡੀਸੀ ਦਫਤਰ ਅੱਗੇ ਲਾਉਣਗੇ ਧਰਨਾ

Sakhi Shakti Craft Mela: ਹਰਭਜਨ ਮਾਨ ਨੇ ਸੱਭਿਆਚਾਰਕ ਸ਼ਾਮ ਮੌਕੇ ਮੇਲੀਆਂ ਦਾ ਕੀਤਾ ਮੰਨੋਰੰਜਨ

Sach Kahoon Punjabi Desk Picture
Published On

ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਗੰਭੀਰ ਉਪਰਾਲੇ ਸ਼ਲਾਘਾਯੋਗ- ਬਲਤੇਜ ਪੰਨੂ

  • ਸਖੀ ਸ਼ਕਤੀ ਕਰਾਫ਼ਟ ਮੇਲਾ ਪਟਿਆਲਵੀਆਂ ਲਈ ਇੱਕ ਅਮਿਟ ਯਾਦਗਾਰ ਬਣੇਗਾ: ਵਿਧਾਇਕ ਕੋਹਲੀ

Sakhi Shakti Craft Mela: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਇੱਥੇ ਸ਼ੀਸ਼ ਮਹਿਲ ਵਿਖੇ ਕਰਵਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ’ਚ ਪੰਜਾਬੀ ਦੇ ਪ੍ਰਸਿੱਧ ਗਾਇਕ ਹਰਭਜਨ ਮਾਨ ਨੇ ਆਪਣੇ ਸਾਫ਼-ਸੁਥਰੀ ਤੇ ਪਰਿਵਾਰਕ ਗਾਇਕੀ ਨਾਲ ਮੇਲੀਆਂ ਦਾ ਜੰਮ ਕੇ ਮੰਨੋਰੰਜਨ ਕੀਤਾ। ਇਸ ਦੌਰਾਨ ਹਰਭਜਨ ਮਾਨ ਦੀ ਗਾਇਕੀ ਸੁਣਨ ਲਈ ਦਰਸ਼ਕਾਂ ਦੀਆਂ ਭੀੜਾਂ ਜਮ੍ਹਾਂ ਹੋ ਗਈਆਂ ਅਤੇ ਲੋਕਾਂ ਨੇ ਮੇਲੇ ਦਾ ਪੂਰਾ ਆਨੰਦ ਮਾਣਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਤੇ ਹੋਰ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ।

ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਗੰਭੀਰ
ਉਪਰਾਲੇ ਸ਼ਲਾਘਾਯੋਗ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ ਪਟਿਆਲਵੀਆਂ ਲਈ ਇੱਕ ਅਮਿਟ ਯਾਦਗਾਰ ਬਣੇਗਾ। ਇਸ ਮੌਕੇ ਗਾਇਕ ਹਰਭਜਨ ਮਾਨ ਨੇ ਪਤਾ ਨੀ ਰੱਬ ਕਿਹੜਿਆਂ ਰੰਗਾਂ ’ਚ ਰਾਜੀ ਨਾਲ ਸ਼ੁਰੂ ਕਰਕੇ ਮਾਵਾਂ ਜੰਨਤ ਦਾ ਪਰਛਾਵਾਂ, ਜੀ ਆਇਆਂ ਨੂੰ, ਜਗ ਜਿਉਂਦਿਆਂ ਦੇ ਮੇਲੇ, ਤਿੰਨ ਰੰਗ ਨਹੀਂ ਲੱਭਣੇ ਆਦਿ ਗੀਤਾਂ ਸਮੇਤ ਆਪਣੇ ਹੋਰ ਮਸ਼ਹੂਰ ਤੇ ਸੱਭਿਆਚਾਰਕ ਗੀਤ ਗਾ ਕੇ ਦਰਸ਼ਕਾਂ ਦਾ ਖ਼ੂਬ ਮੰਨੋਰੰਜਨ ਕਰਦਿਆਂ ਤਾੜੀਆਂ ਬਟੋਰੀਆਂ।

ਇਹ ਵੀ ਪੜ੍ਹੋ: Punjab News: ਕਿਸਾਨਾਂ ਲਈ ਖੁਸ਼ਖਬਰੀ!, ਮਿਲਿਆ ਇੱਕ ਹੋਰ ਮੌਕਾ

ਇਸ ਮੌਕੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਬੇਸ਼ੱਕ ਦਿਨ ਸਮੇਂ ਵੀ ਦਰਸ਼ਕਾਂ ਦੀ ਭਰਵੀਂ ਆਮਦ ਦਰਜ ਕੀਤੀ ਗਈ ਸੀ, ਪਰੰਤੂ ਸ਼ਾਮ ਸਮੇਂ ਹਰਭਜਨ ਮਾਨ ਦੀ ਪੇਸ਼ਕਾਰੀ ਦੇ ਮੱਦੇਨਜ਼ਰ ਕਰਾਫ਼ਟ ਮੇਲੇ ਵਿੱਚ ਆਨੰਦ ਮਾਣਨ ਪੁੱਜੇ ਪਟਿਆਲਵੀਆਂ ਸਮੇਤ ਦੂਜੇ ਸ਼ਹਿਰਾਂ ਤੋਂ ਪੁੱਜੇ ਦਰਸ਼ਕਾਂ ਦੀ ਭਰਵੀਂ ਆਮਦ ਦੇਖੀ ਗਈ। ਇਸ ਮੌਕੇ ਐਸ ਡੀ ਐਮਜ ਨਮਨ ਮਾਰਕੰਨ, ਅਸ਼ੋਕ ਕੁਮਾਰ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ, ਉਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਹਰਭਜਨ ਮਾਨ ਦੇ ਦੋਸਤ ਗੁਰਮੁਖ ਸਿੰਘ, ਭਗਵਾਨ ਦਾਸ ਗੁਪਤਾ, ਗੁਰਵਿੰਦਰ ਸਿੰਘ, ਭਵਨਪੁਨੀਤ ਸਿੰਘ ਗੋਲੂ, ਐਮ ਸੀ ਹਰਮਨ ਸੰਧੂ, ਮੋਨਿਕਾ ਸ਼ਰਮਾ ਸਮੇਤ ਵੱਡੀ ਗਿਣਤੀ ਦਰਸ਼ਕ ਅਤੇ ਹੋਰ ਪਤਵੰਤੇ ਮੌਜ਼ੂਦ ਸਨ। Sakhi Shakti Craft Mela

About The Author

Latest News

Related Posts