Body Donation: ਪਿੰਡ ਸ਼ਾਦੀਹਰੀ ਦੇ ਪਹਿਲੇ ਸਰੀਰਦਾਨੀ ਬਣੇ ਹਰਜੀਤ ਇੰਸਾਂ

ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

Khushdeep Singh Picture
Published On

ਦਿੜ੍ਹਬਾ (ਪ੍ਰੇਮ ਦਿੜ੍ਹਬਾ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਦੇ ਪ੍ਰੇਮੀ ਹਰਜੀਤ ਇੰਸਾਂ ਨੇ ਪਿੰਡ ਦੇ ਪਹਿਲੇ ਅਤੇ ਬਲਾਕ ਦੇ 23ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪ੍ਰੇਮੀ ਹਰਜੀਤ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਉਸ ਦੇ ਦੇਹਾਂਤ ਉਪਰੰਤ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪਤਨੀ ਕਰਮਜੀਤ ਕੌਰ, ਬੇਟੀ ਰਹਿਮਤ ਗਿੱਲ, ਪੁੱਤਰ ਪੰਜਾਬ ਸਿੰਘ, ਭਰਾ ਅਮਰੀਕ ਸਿੰਘ, ਸੁਰਜੀਤ ਸਿੰਘ, ਭਤੀਜਾ ਸੁਖਦੀਪ ਇੰਸਾਂ ਅੱੈਮਐੱਸਜੀ ਆਈਟੀ ਵਿੰਗ ਸੇਵਾਦਾਰ ਦੀ ਸਹਿਮਤੀ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪ੍ਰਸਾਦ ਮੈਡੀਕਲ ਕਾਲਜ ਅਤੇ ਹਸਪਤਾਲ ਉਨਾਓ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।

ਜਿਸ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮੈਡੀਕਲ ਖੋਜਾਂ ਕਰਨਗੇ ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਬੇਟੀ ਰਹਿਮਤ ਕੌਰ, ਭਤੀਜੀ ਮਨਦੀਪ ਕੌਰ, ਮਨਜੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਮੋਢਾ ਦਿੱਤਾ।  ਇਸ ਮੌਕੇ ਸੱਚੇ ਨਿਮਰ ਸੇਵਾਦਾਰ ਮਲਕੀਤ ਇੰਸਾਂ, ਬਾਵਾ ਇੰਸਾਂ, ਰਾਮਪਾਲ ਇੰਸਾਂ, ਜੋਰਾ ਇੰਸਾਂ, ਅਮਰੀਕ ਇੰਸਾਂ ਸੱਚੀ ਸੇਵਾ ਸੰਮਤੀ ਸੇਵਾਦਾਰ, ਟੋਨੀ ਇੰਸਾਂ ਤੇ ਪਿੰਡ ਦੇ ਸਰਪੰਚ ਜੱਗਾ ਸਿੰਘ ਵੱਲੋਂ ਸਾਂਝੇ ਰੂਪ ’ਚ ਮ੍ਰਿਤਕ ਦੇਹ ਵਾਲੀ ਗੱਡੀ ਨੂੰ ਹਰੀ ਝੰਡੀ ਵਿਖਾ ਕੇ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ ਗਿਆ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋਵੇਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ ਦੋ ਹਨੇਰ੍ਹੀ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ ਇਸ ਮੌਕੇ ਰਿਸ਼ਤੇਦਾਰ, ਵੱਖ-ਵੱਖ ਸੱਚੀ ਸੰਮਤੀਆਂ ਦੇ ਸੇਵਾਦਾਰ ਤੇ ਸਾਧ-ਸੰਗਤ ਹਾਜ਼ਰ ਸੀ।

ਇਹ ਵੀ ਪੜ੍ਹੋ : IND vs NZ: ਪੰਜਵੇਂ ਤੇ ਆਖਰੀ ਇੱਕਰੋਜ਼ਾ ’ਚ ਟੀਮ ਇੰਡੀਆ ਨੇ ਕੀਵੀਆਂ ਨੂੰ 210 ਦਾ ਦਿੱਤਾ ਟੀਚਾ

Comments

Post Your Comment

About The Author

Related Posts