Punjab
Amloh News: ਹਰਪ੍ਰੀਤ ਸਿੰਘ ਬਣੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ
ਅਮਲੋਹ ਲਈ ਮਾਣ ਵਾਲੀ ਗੱਲ, ਜ਼ਿਲ੍ਹੇ ਦੇ ਕੈਮਿਸਟਾਂ ’ਚ ਖੁਸ਼ੀ ਦੀ ਲਹਿਰ, ਸੂਬਾ ਪੱਧਰ ’ਤੇ ਮਿਲੇਗਾ ਫਾਇਦਾ
ਅਮਲੋਹ (ਅਨਿਲ ਲੁਟਾਵਾ)। ਸਬ-ਡਿਵੀਜ਼ਨ ਅਮਲੋਹ ਲਈ ਮਾਣ ਵਾਲੀ ਗੱਲ ਹੈ ਕਿ ਅਮਲੋਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਤੇ ਮੈਸਰਜ਼ ਸੁਖਵੀਰ ਮੈਡੀਕਲ ਹਾਲ ਦੇ ਮਾਲਕ ਹਰਪ੍ਰੀਤ ਸਿੰਘ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਐਸੋਸੀਏਸ਼ਨ ਦੇ ਚੇਅਰਮੈਨ ਸ. ਟਿੱਕਾ ਦਲੀਪ ਸਿੰਘ ਤੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਹੇਠ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਹਰਚੰਦ ਸਿੰਘ ਚੰਨੀ ਦੀ ਸਿਫਾਰਸ਼ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਪਿਛਲੇ 8 ਸਾਲ ਤੋਂ ਅਮਲੋਹ ਕੈਮਿਸਟ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਚੱਲੇ ਆ ਰਹੇ ਹਨ ਤੇ ਲੰਬੇ ਸਮੇਂ ਤੋਂ ਕੈਮਿਸਟ ਭਾਈਚਾਰੇ ਦੀ ਸੇਵਾ ਕਰ ਰਹੇ ਹਨ ਤੇ ਅਮਲੋਹ ’ਚ ਕੈਮਿਸਟ ਐਸੋਸੀਏਸ਼ਨ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। Amloh News
ਸਾਨੂੰ ਪੂਰਾ ਭਰੋਸਾ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਤੇ ਵਚਨਬੱਧਤਾ ਨਾਲ ਨਿਭਾਉਣਗੇ ਅਤੇ ਪੰਜਾਬ ਭਰ ਦੇ ਕੈਮਿਸਟਾਂ ਦੇ ਹਿੱਤਾਂ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਰਾਮ ਸਰੂਪ ਨੇ ਕਿਹਾ ਕਿ ਨਗਰ ਕੌਂਸਲ ਅਮਲੋਹ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੈਮਿਸਟ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਸੂਬਾ ਪੱਧਰ ਦੀ ਜ਼ਿੰਮੇਵਾਰੀ ਮਿਲਣ ਨਾਲ ਜਿੱਥੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕੈਮਿਸਟਾਂ ਨੂੰ ਸੂਬਾ ਪੱਧਰ ’ਤੇ ਫਾਇਦਾ ਹੋਵੇਗਾ, ਉੱਥੇ ਹੀ ਪੰਜਾਬ ਕੈਮਿਸਟ ਐਸੋਸੀਏਸ਼ਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੀ ਨਿਯੁਕਤੀ ’ਤੇ ਸਥਾਨਕ ਕੈਮਿਸਟ ਭਾਈਚਾਰੇ ਅਤੇ ਸ਼ਹਿਰ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਹਰਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਐਸੋਸੀਏਸ਼ਨ ਨੇ ਵੀ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੀ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਵ- ਨਿਯੁਕਤ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਐਸੋਸੀਏਸ਼ਨ ਵੱਲੋਂ ਦਿੱਤੀ ਉਨ੍ਹਾਂ ਨੂੰ ਅਹਿਮ ਜਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਉਣਗੇ।
ਇਹ ਵੀ ਪੜ੍ਹੋ : Bathinda Airport News: ਬਠਿੰਡਾ ਤੇ ਦਿੱਲੀ ਹਵਾਈ ਸੇਵਾ ਬਣੀ ਯਾਤਰੀਆਂ ਲਈ ਪਰੇਸ਼ਾਨੀ ਦਾ ਸਬੱਬ