ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪੰਜਾਬ ਲਈ ਦਿੱਤਾ ਵੱਡਾ ਬਿਆਨ, ਪੰਜਾਬ ਸਰਕਾਰ ’ਤੇ ਸਿੰਨ੍ਹੇ ਨਿਸ਼ਾਨੇ, 2500 ਪੈਨਸ਼ਨ ਲਈ ਆਖੀ ਇਹ ਗੱਲ

Sach Kahoon Punjabi Desk Picture
Published On

2500 Pension Punjab: ਪਟਿਆਲਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪਟਿਆਲਾ ਵਿੱਚ ਇੱਕ ਬਿਆਨ ਦੌਰਾਨ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਤਿੱਖੇ ਨਿਸ਼ਾਨੇ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਅੱਜ ਭ੍ਰਿਸ਼ਟਾਚਾਰ ਸਿਖਰਾਂ ’ਤੇ ਹੈ ਅਤੇ ਬਿਨਾਂ ਪੈਸੇ ਦਿੱਤੇ ਕੋਈ ਵੀ ਸਰਕਾਰੀ ਕੰਮ ਨੇਪਰੇ ਨਹੀਂ ਚੜ੍ਹਦਾ। ਨਾਇਬ ਸੈਣੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੇ ਆਗੂ ਆਪਣੇ-ਆਪ ਨੂੰ ਇਮਾਨਦਾਰ ਦੱਸਦੇ ਸਨ, ਉਹ ਅੱਜ ਜ਼ਮਾਨਤ ’ਤੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ‘ਸ਼ਵੇਤ ਪੱਤਰ’ ਜਾਰੀ ਕਰਕੇ ਦੱਸਣ ਕਿ ਉਨ੍ਹਾਂ ਨੇ ਹੁਣ ਤੱਕ ਕਿੰਨੇ ਵਾਅਦੇ ਪੂਰੇ ਕੀਤੇ ਹਨ।

ਹਰਿਆਣਾ ਵਿਚ 3200 ਰੁਪਏ ਪੈਨਸ਼ਨ | 2500 Pension Punjab

ਸੈਣੀ ਨੇ ਤੁਲਨਾ ਕਰਦਿਆਂ ਦੱਸਿਆ ਕਿ ਹਰਿਆਣਾ ਵਿਚ ਭਾਜਪਾ ਸਰਕਾਰ ਬਜ਼ੁਰਗਾਂ ਨੂੰ 3200 ਰੁਪਏ ਪੈਨਸ਼ਨ ਦੇ ਰਹੀ ਹੈ, ਜਦਕਿ ਪੰਜਾਬ ਵਿਚ ਚੋਣਾਂ ਦੌਰਾਨ 2500 ਰੁਪਏ ਦਾ ਵਾਅਦਾ ਕਰਕੇ ਸਿਰਫ਼ 1500 ਰੁਪਏ ਦਿੱਤੇ ਜਾ ਰਹੇ ਹਨ। ਸੈਣੀ ਅਨੁਸਾਰ, ਸਰਕਾਰ ਨੇ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਨੂੰ ਹੋਰ ਵਧਾ ਦਿੱਤਾ ਹੈ। ਇਸ ਕਾਰਨ ਪੰਜਾਬ ਦੇ ਨੌਜਵਾਨ ਮਜਬੂਰ ਹੋ ਕੇ ‘ਡੰਕੀ ਰੂਟ’ ਰਾਹੀਂ ਵਿਦੇਸ਼ ਜਾ ਰਹੇ ਹਨ।

Read Also : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ

ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੇ ਇੱਕ ਸਾਲ ਵਿਚ 34,000 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ, ਜਦਕਿ ਪੰਜਾਬ ਸਰਕਾਰ ਵਿਕਾਸ ਦੇ ਪੈਸੇ ਨੂੰ ਇਸ਼ਤਿਹਾਰਾਂ ’ਤੇ ਖਰਚ ਕਰ ਰਹੀ ਹੈ ਅਤੇ ਮੁੱਖ ਮੰਤਰੀ ਸਿਰਫ਼ ਚੁਟਕਲਿਆਂ ਨਾਲ ਜਨਤਾ ਦਾ ਢਿੱਡ ਭਰ ਰਹੇ ਹਨ। ਨਾਇਬ ਸੈਣੀ ਨੇ ਵੱਡਾ ਦਾਅਵਾ ਕੀਤਾ ਕਿ ਆਉਣ ਵਾਲਾ ਸਮਾਂ ਪੰਜਾਬ ਵਿਚ ਭਾਜਪਾ ਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ ਜਾਵੇਗਾ ਅਤੇ 2027 ਵਿਚ ਸਰਕਾਰ ਬਣਨ ’ਤੇ ਹਰਿਆਣਾ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਪੰਜਾਬ ਵਿਚ ਵੀ ਲਾਗੂ ਕੀਤੀਆਂ ਜਾਣਗੀਆਂ।

About The Author

Related Posts