Kotkapura News: ਕੋਟਕਪੂਰਾ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ
ਭਾਜਪਾ ਦੀ ਸਰਕਾਰ ਬਣਨ 'ਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾਣਗੇ: ਸੈਣੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਭਾਰਤ ਸਰਕਾਰ ਦੇ ‘ਵਿਕਸਿਤ ਭਾਰਤ ਸੰਕਲਪ’ ਪ੍ਰੋਗਰਾਮ ਤਹਿਤ ‘ਨਸ਼ਾ ਮੁਕਤ ਯੁਵਾ’ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੁਅਲ ਸੰਬੋਧਨ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਪ੍ਰਧਾਨਗੀ ਭਾਜਪਾ ਆਗੂ ਰਾਹੁਲ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਹਰਿਆਣਾ ਵਿੱਚ ਵਿਕਾਸ ਦੇ ਬੇਮਿਸਾਲ ਕੰਮ ਕਰਵਾਏ ਹਨ, ਉਸੇ ਤਰਜ਼ 'ਤੇ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਨੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ।
Read Also : ਦਿਨ ’ਚ ਛਾ ਜਾਵੇਗਾ ਹਨੇਰਾ, ਆ ਰਿਹੈ ਸਦੀ ਦਾ ਸਭ ਤੋਂ ਲੰਬਾ ਸੂਰਜ ਗ੍ਰਹਿਣ