Health Minister Punjab: ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂ-ਬ-ਰੂ

ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਦਿੱਤੀ ਸਖਤ ਹਦਾਇਤ

Satinder Mathur  Picture
Published On

ਕਿਹਾ, ਸੜਕਾਂ, ਸੀਵਰੇਜ਼ ਤੇ ਲਾਈਟਾਂ ਦੇ ਮਸਲਿਆਂ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ

Health Minister Punjab: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ ਹਲਕੇ ਦੇ  ਮਿਊਸਪਲ ਕੌਂਸਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਦੌਰਾਨ ਹਲਕੇ  ਵਿੱਚ ਚੱਲ ਰਹੀਆਂ ਬੁਨਿਆਦੀ ਸੁਵਿਧਾਵਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਕੌਂਸਲਰਾਂ ਵੱਲੋਂ ਸੜਕਾਂ ਦੀ ਮੰਦ ਹਾਲਤ, ਸੀਵਰੇਜ਼ ਪ੍ਰਣਾਲੀ ਵਿੱਚ ਆ ਰਹੀਆਂ ਦਿੱਕਤਾਂ ਅਤੇ ਸਟ੍ਰੀਟ ਲਾਈਟਾਂ ਦੀ ਕਮੀ ਸਬੰਧੀ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਸਿਹਤ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ

ਇਸ ਮੌਕੇ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਖ਼ਤ ਹਦਾਇਤ ਦਿੱਤੀ ਅਤੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਾਰੇ ਵਿਭਾਗਾਂ ਨੂੰ ਮਿਲਜੁਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਠੇਕੇਦਾਰ ਕੰਮ ਵਿੱਚ ਕੁਤਾਹੀ ਕਰਦੇ ਹਨ, ਉਨ੍ਹਾਂ ਨੂੰ ਬਲੈਕਲਿਸਟ ਕੀਤਾ ਜਾਵੇ।

ਸਿਹਤ ਮੰਤਰੀ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਬਾਕੀਆਂ ਲਈ ਸਮਾਂ-ਬੱਧ ਯੋਜਨਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜ਼ੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਅਤੇ ਪੱਕਾ ਕਰਨ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਅਤੇ ਲੁੱਕ ਪਾਉਣ ਲਈ ਵੀ ਨਿਰਧਾਰਤ ਸਮਾਂ ਸੀਮਾ ਤੈਅ ਕੀਤੀ।

ਇਹ ਵੀ ਪੜ੍ਹੋ: Rana Balachauria Murder Case: ਪੰਜਾਬ ਪੁਲਿਸ ਨੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ ਦੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਮੀਟਿੰਗ ਦੌਰਾਨ ਐਲ ਐਂਡ ਟੀ ਨਾਲ ਜੁੜੇ ਪ੍ਰੋਜੈਕਟਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ, ਸਹਿਰ ਵਿੱਚ ਚੱਲ ਰਹੀਆਂ ਡੇਅਰੀਆਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਖਤ ਹਦਾਇਤ ਦਿੱਤੀ ਕਿ ਡੇਅਰੀ ਮਾਲਕਾਂ ਨੂੰ ਸਹਿਰ ਤੋਂ ਬਾਹਰ ਸਿਫਟ ਕਰਨ ਲਈ ਤੁਰੰਤ ਨੋਟਿਸ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇ।

ਡਾ.ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕੰਮ ਵਿੱਚ ਕੁਤਾਹੀ ਜਾਂ ਦੇਰੀ ਬਰਦਾਸਤ ਨਹੀਂ ਕੀਤੀ ਜਾਵੇਗੀ ਅਤੇ ਹਰ ਇਕ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੰਮਾਂ ਲਈ ਐਨਓਸੀ ਜਾਰੀ ਹੋ ਚੁੱਕੀ ਹੈ, ਉਹਨਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪੁਟੀ ਮੇਅਰ ਹਰਿੰਦਰ ਕੋਹਲੀ, ਜਸਬੀਰ ਗਾਂਧੀ, ਕਮਿਸਨਰ ਨਗਰ ਨਿਗਮ ਪਰਮਜੀਤ ਸਿੰਘ, ਜੁਆਇੰਟ ਕਮਿਸਨਰ ਮਨਰੀਤ ਰਾਣਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜ਼ੂਦ ਸਨ।    

Health Minister Punjab
ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

About The Author

Related Posts