Punjab
Punjab Weather News: ਪੰਜਾਬ ’ਚ ਮੁੜ ਵਧੀ ਗਰਮੀ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਮੌਸਮ ਵਿਭਾਗ ਨੇ ਨਵੀਂ ਭਵਿੱਖਬਾਣੀ ਕੀਤੀ ਜਾਰੀ
Punjab Weather News: ਚੰਡੀਗੜ੍ਹ (ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਦਾ ਦੌਰ ਰੁਕਣ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ’ਚ 5.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸਦੇ ਬਾਵਜੂਦ ਤਾਪਮਾਨ ਅਜੇ ਵੀ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਦਰਜ ਹੋ ਰਿਹਾ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਪਟਿਆਲਾ ’ਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 33.9 ਤੋਂ 38.1 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਕੁਝ ਇਲਾਕਿਆਂ ’ਚ ਗਰਜ-ਚਮਕ ਨਾਲ ਹਲਕੀ ਬਾਰਿਸ਼ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Read Also : Chandigarh News: ਚੰਡੀਗੜ੍ਹ ’ਚ ਨੌਜਵਾਨ ਦਾ ਕਤਲ, ਦੋਸਤ ਗੰਭੀਰ ਜ਼ਖ਼ਮੀ
ਇਸ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ’ਚ ਇਹ ਸੰਭਾਵਨਾ ਜਤਾਈ ਗਈ ਹੈ, ਉਨ੍ਹਾਂ ’ਚ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਮਾਨਸਾ ਤੇ ਬਠਿੰਡਾ ਸ਼ਾਮਲ ਹਨ। ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬਾਰਿਸ਼ ਹਰ ਜਗ੍ਹਾ ਨਹੀਂ ਹੋਵੇਗੀ, ਸਗੋਂ ਕੁਝ ਛਿਟਪੁਟ ਇਲਾਕਿਆਂ ਤੱਕ ਹੀ ਸੀਮਿਤ ਰਹਿ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਤੱਕ ਪੰਜਾਬ ’ਚ ਕੋਈ ਵੱਡਾ ਮੌਸਮੀ ਸਿਸਟਮ ਸਰਗਰਮ ਨਹੀਂ ਰਹੇਗਾ ਤੇ ਵੈਸਟਰਨ ਡਿਸਟਰਬੈਂਸ ਵੀ ਕਮਜ਼ੋਰ ਬਣਿਆ ਰਹੇਗਾ। ਇਸ ਕਾਰਨ ਜ਼ਿਆਦਾਤਰ ਇਲਾਕਿਆਂ ’ਚ ਮੌਸਮ ਗਰਮ ਤੇ ਸੁੱਕਾ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਸਾਈਕਲੋਨਿਕ ਸਰਕੂਲੇਸ਼ਨ ਤੇ ਟਰਫ਼ ਦੇ ਪ੍ਰਭਾਵ ਕਾਰਨ ਕੁਝ ਥਾਵਾਂ ’ਤੇ ਧੂੜ ਭਰੀਆਂ ਹਨ੍ਹੇਰੀ ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਹ ਗਤੀਵਿਧੀਆਂ ਖਾਸ ਕਰਕੇ ਦੁਪਹਿਰ ਬਾਅਦ, ਸ਼ਾਮ ਜਾਂ ਸਵੇਰੇ ਦੇ ਸਮੇਂ ਦੇਖਣ ਨੂੰ ਮਿਲ ਸਕਦੀਆਂ ਹਨ। Punjab Weather News