IMD Weather Punjab: ਪੰਜਾਬ ’ਚ ਗਰਮੀ ਦਾ ਕਹਿਰ, 7 ਜ਼ਿਲ੍ਹਿਆਂ ’ਚ Heatwave ਦਾ ਅਲਰਟ

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

Khushdeep Singh Picture
Published On

Punjab Weather News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ ਤੇ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਦੁਪਹਿਰ ਸਮੇਂ ਤੇਜ਼ ਧੁੱਪ ਕਾਰਨ ਬਾਹਰ ਨਿੱਕਲਣਾ ਮੁਸ਼ਕਲ ਹੋ ਗਿਆ ਹੈ। ਨਾਲ ਹੀ ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਤੇ ਸੰਗਰੂਰ ’ਚ ਕਈ ਇਲਾਕਿਆਂ ’ਚ ਲੂ ਦਾ ਜਿਆਦਾ ਅਸਰ ਨਜ਼ਰ ਆ ਰਿਹਾ ਹੈ।

Read Also : BBMB ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ਼

ਨਾਲ ਹੀ ਅਗਲੇ 5 ਦਿਨ ਪੰਜਾਬ ’ਚ ਮੀਂਹ ਦੀ ਕੋਈ ਸੰਭਾਵਨਾ ਨਹੀ ਹੈ ਤੇ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਤੇ ਹੀਟਵੇਅ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਸਭ ਤੋਂ ਗਰਮ ਸ਼ਹਿਰਾਂ ’ਚ ਬਠਿੰਡਾ ਤੇ ਫਰੀਦਕੋਟ ਸ਼ਾਮਲ ਹਨ, ਜਿੱਥੇ ਜ਼ਿਆਦਾਤਰ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਤਾਜਾ ਜਾਣਕਾਰੀ ਮੁਤਾਬਕ ਅਜੇ ਕੁੱਝ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। Punjab Weather News

Punjab Weather News
IMD Weather Punjab: ਪੰਜਾਬ ’ਚ ਗਰਮੀ ਦਾ ਕਹਿਰ, 7 ਜ਼ਿਲ੍ਹਿਆਂ ’ਚ Heatwave ਦਾ ਅਲਰਟ

About The Author

Related Posts