Punjab Weather Today: ਪੰਜਾਬ ’ਚ ਅੱਜ ਮੀਂਹ ਦਾ ਯੈਲੋ ਅਲਰਟ, ਪਠਾਨਕੋਟ-ਗੁਰਦਾਸਪੁਰ ਤੇ ਹੁਸ਼ਿਆਰਪੁਰ ’ਚ ਭਾਰੀ ਮੀਂਹ ਦੀ ਚਿਤਾਵਨੀ

ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

Khushdeep Singh Picture
Published On

Punjab Weather Today: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮਾਨਸੂਨ ਮੁੜ ਸਰਗਰਮ ਹੋਣ ਕਾਰਨ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਵੱਲੋਂ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਅੱਜ ਆਮ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਜਾਂ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। Punjab Weather Today

ਇਹ ਵੀ ਪੜ੍ਹੋ : Nepal Weather: ਨੇਪਾਲ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਜ-ਚਮਕ ਤੇ ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿੱਚ ਮੀਂਹ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ। ਮਾਨਸੂਨ ਦੀ ਸਰਗਰਮ ਲਾਈਨ ਉੱਤਰੀ ਭਾਰਤ ਦੇ ਨੇੜੇ ਹੈ, ਜਦਕਿ ਹਿਮਾਚਲ ਪ੍ਰਦੇਸ਼ ਉੱਪਰ ਪੱਛਮੀ ਵਿਗਾੜ ਵੀ ਸਰਗਰਮ ਹੈ। ਦੋਵਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ’ਚ ਬੱਦਲ ਛਾਏ ਰਹਿਣ, ਗਰਜ-ਚਮਕ ਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਮਾਨਸੂਨ ਕਮਜ਼ੋਰ ਰਿਹਾ ਹੈ। ਹੁਣ ਤੱਕ ਸੂਬੇ ਵਿੱਚ ਆਮ ਨਾਲੋਂ 33 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ ਚੰਡੀਗੜ੍ਹ ’ਚ ਜੁਲਾਈ ਮਹੀਨੇ ਦੌਰਾਨ ਆਮ ਨਾਲੋਂ 10 ਫੀਸਦੀ ਵੱਧ ਮੀਂਹ ਪਿਆ।

About The Author

Related Posts