Holiday: ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ ਤੇ ਫਰਦ ਕੇਂਦਰ ਰਹਿਣਗੇ ਬੰਦ
ਪਹਿਲਾਂ ਤੋਂ ਕੋਈ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੈ ਤਾਂ ਉਥੇ ਇਹ ਛੁੱਟੀ ਵਾਲਾ ਹੁਕਮ ਲਾਗੂ ਨਹੀਂ ਹੋਵੇਗਾ
ਫਰੀਦਕੋਟ (ਹਿੰ.ਸ.)। ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਰੀਦਕੋਟ ਵਿੱਚ 23 ਸਤੰਬਰ, ਬੁੱਧਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 23 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਵਿੱਚ ਸਥਾਨਕ ਛੁੱਟੀ ਰਹੇਗੀ। ਹਾਲਾਂਕਿ ਬੈਂਕਿੰਗ ਖੇਤਰ ਨੂੰ ਇਸ ਛੁੱਟੀ ਤੋਂ ਬਾਹਰ ਰੱਖਿਆ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ 23 ਸਤੰਬਰ ਨੂੰ ਕਿਸੇ ਸਿੱਖਿਆ ਸੰਸਥਾ ਜਾਂ ਪ੍ਰੀਖਿਆ ਕੇਂਦਰ ਵਿੱਚ ਪਹਿਲਾਂ ਤੋਂ ਕੋਈ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੈ ਤਾਂ ਉਥੇ ਇਹ ਛੁੱਟੀ ਵਾਲਾ ਹੁਕਮ ਲਾਗੂ ਨਹੀਂ ਹੋਵੇਗਾ ਅਤੇ ਪ੍ਰੀਖਿਆ ਨਿਰਧਾਰਿਤ ਸਮੇਂ ਅਨੁਸਾਰ ਹੀ ਕਰਵਾਈ ਜਾਵੇਗੀ। ਇਹ ਹੁਕਮ ਪੰਜਾਬ ਸਰਕਾਰ ਦੇ ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਵੱਲੋਂ ਪ੍ਰਦਾਨ ਕੀਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤਾ ਗਿਆ ਹੈ।
Read Also : ਪੈਨਸ਼ਨ ਹੋਈ ਬੰਦ!, ਸਰਕਾਰੀ ਵਿਭਾਗ ਨੂੰ ਅਪੀਲ, ਸਾਹਿਬ! ਹੁਣ ਤਾਂ ਮੈਨੂੰ ਜਿਉਂਦਾ ਸਮਝੋ!, ਜਾਣੋ ਕੀ ਹੈ ਮਾਮਲਾ