Holiday: ਛੁੱਟੀ ਦਾ ਐਲਾਨ, ਇਸ ਦਿਨ ਇਸ ਜ਼ਿਲ੍ਹੇ ਦੇ ਸਕੂਲ, ਕਾਲਜ ਤੇ ਅਦਾਰੇ ਰਹਿਣਗੇ ਬੰਦ

20 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਵੀ ਛੁੱਟੀ ਰਹੇਗੀ

Ravinder Sharma Picture
Published On

ਸੰਗਰੂਰ (ਹਿੰ.ਸ.)। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ਜ਼ਿਲ੍ਹੇ ’ਚ 20 ਅਗਸਤ, ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਵੱਡੀ ਗਿਣਤੀ ਵਿੱਚ ਲੋਕ ਪਹੁੰਚਦੇ ਹਨ। ਇਸ ਦੇ ਮੱਦੇਨਜ਼ਰ 20 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਵੀ ਛੁੱਟੀ ਰਹੇਗੀ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਹਾਲਾਂਕਿ, ਜਿਨ੍ਹਾਂ ਸਕੂਲਾਂ ਜਾਂ ਕਾਲਜਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ’ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਅਜਿਹੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਕਰਵਾਈਆਂ ਜਾਣਗੀਆਂ। ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਵੀ ਕਰਵਾਏ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਅਤੇ ਸਮਾਗਮਾਂ ਦੇ ਮੱਦੇਨਜ਼ਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

Read Also : ਕੇਂਦਰੀ ਕੈਬਨਿਟ ਦਾ ਵੱਡਾ ਫੈਸਲਾ, 4 ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ

About The Author

Related Posts