Punjab Chemist Association: ਹਰਪ੍ਰੀਤ ਸਿੰਘ ਦਾ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨ
ਕੈਮਿਸਟਾਂ ’ਚ ਖੁਸ਼ੀ ਦੀ ਲਹਿਰ, ਸਨਮਾਨ ਸਮਾਰੋਹ ਕੀਤੇ
Punjab Chemist Association: (ਅਨਿਲ ਲੁਟਾਵਾ) ਅਮਲੋਹ। ਸਬ-ਡਵੀਜ਼ਨ ਅਮਲੋਹ ਲਈ ਮਾਣ ਵਾਲੀ ਗੱਲ ਹੈ ਕਿ ਅਮਲੋਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਖਵੀਰ ਮੈਡੀਕਲ ਹਾਲ ਦੇ ਮਾਲਕ ਹਰਪ੍ਰੀਤ ਸਿੰਘ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਅਮਲੋਹ ਦੇ ਕੈਮਿਸਟਾਂ ’ਚ ਖੁਸ਼ੀ ਦੀ ਲਹਿਰ ਹੈ। ਅਮਲੋਹ ਦੇ ਮੈਡੀਕਲ ਸਟੋਰ ਮਾਲਕਾਂ ਵੱਲੋਂ ਉਨ੍ਹਾਂ ਨੂੰ ਆਪੋ-ਆਪਣੀਆਂ ਦੁਕਾਨਾਂ ’ਤੇ ਬੁਲਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਵਾਹਰ ਲਾਲ, ਦੀਪਕ ਵਰਮਾ, ਕੁਲਵਿੰਦਰ ਸਿੰਘ, ਮਲਕੀਤ ਸਿੰਘ, ਜਗਦੀਸ਼ ਸਿੰਘ ਕਾਲੀ ਅਤੇ ਚਰਨਜੀਤ ਸਿੰਘ ਵਿਰਕ ਨੇ ਕਿਹਾ ਕਿ ਹਰਪ੍ਰੀਤ ਸਿੰਘ ਲੰਬੇ ਸਮੇਂ ਤੋਂ ਕੈਮਿਸਟ ਭਾਈਚਾਰੇ ਦੀ ਸੇਵਾ ਕਰ ਰਹੇ ਹਨ ਅਤੇ ਅਮਲੋਹ ’ਚ ਐਸੋਸੀਏਸ਼ਨ ਨੂੰ ਮਜ਼ਬੂਤ ਕਰਨ ’ਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਉਹ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ: Australia Nepal Aid: ਹੜ੍ਹ ਪ੍ਰਭਾਵਿਤ ਨੇਪਾਲ ਨੂੰ 15 ਮਿਲੀਅਨ ਡਾਲਰ ਦੀ ਵਾਧੂ ਸਹਾਇਤਾ ਦੇਵੇਗਾ ਅਸਟਰੇਲੀਆ
ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਰਾਮ ਸਰੂਪ ਨੇ ਕਿਹਾ ਕਿ ਸਾਬਕਾ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਸੂਬਾ ਪੱਧਰ ਦੀ ਜ਼ਿੰਮੇਵਾਰੀ ਮਿਲਣ ਨਾਲ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕੈਮਿਸਟਾਂ ਨੂੰ ਸੂਬਾ ਪੱਧਰ ’ਤੇ ਫਾਇਦਾ ਹੋਵੇਗਾ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਹੋਰ ਮਜ਼ਬੂਤ ਹੋਵੇਗੀ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਪਿਛਲੇ 8 ਸਾਲਾਂ ਤੋਂ ਅਮਲੋਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਐਸੋਸੀਏਸ਼ਨ ਦੇ ਹਿੱਤ ’ਚ ਫੈਸਲੇ ਲੈਂਦੇ ਆ ਰਹੇ ਹਨ ਅਤੇ ਕਿਸੇ ਵੀ ਮੈਂਬਰ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ। ਨਵੀਂ ਜ਼ਿੰਮੇਵਾਰੀ ਵੀ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗੁਰਵਿੰਦਰ ਸਿੰਘ, ਹਾਕਮ ਖਾਨ ਸਮੇਤ ਹੋਰ ਕੈਮਿਸਟ ਹਾਜ਼ਰ ਸਨ।