AAP Joining News: ਕਾਂਤਾ ਗੋਇਲ ਦੀ ਮੌਜ਼ੂਦਗੀ ’ਚ ਸਫਾਈ ਸੇਵਕਾਂ ਦੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਪਾਰਟੀ ਵਿੱਚ ਸ਼ਾਮਲ ਹਰ ਛੋਟੇ-ਵੱਡੇ ਵਿਅਕਤੀ ਦਾ ਪੂਰਾ ਮਾਨ-ਸਨਮਾਨ ਕੀਤਾ ਜਾਵੇਗਾ: ਕਾਂਤਾ ਗੋਇਲ
AAP Joining News: ਲਹਿਰਾਗਾਗਾ (ਰਾਜ ਸਿੰਗਲਾ)। ਪਿਛਲੇ ਦਿਨੀਂ ਪੰਜਾਬ ਦੀ "ਆਮ ਆਦਮੀ ਪਾਰਟੀ" ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਣ ਅਤੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਵੱਲੋਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਯੋਗ ਅਗਵਾਈ ਸਦਕਾ ਸਫਾਈ ਸੇਵਕਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਸ਼ਹਿਰ ਦੇ ਵਾਰਡ ਨੰਬਰ 8,9 ਅਤੇ 10 ਵਿੱਚ ਰਹਿੰਦੇ ਸਫਾਈ ਸੇਵਕਾਂ ਦੇ ਅਤੇ ਹੋਰਨਾਂ ਸੈਂਕੜੇ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੀਮਤੀ ਕਾਂਤਾ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇੱਕ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹਰ ਛੋਟੇ-ਵੱਡੇ ਵਿਅਕਤੀ ਦਾ ਪੂਰਾ ਮਾਨ-ਸਨਮਾਨ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਅਕਾਲੀ, ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਸਫਾਈ ਸੇਵਕਾਂ ਦਾ ਸ਼ੋਸ਼ਣ ਕੀਤਾ ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਮੰਨ ਕੇ ਇੱਕ ਇਤਿਹਾਸ ਸਿਰਜਿਆ ਹੈ, ਭਵਿੱਖ ਵਿੱਚ ਸਫਾਈ ਸੇਵਕਾਂ ਤੇ ਉਹਨਾਂ ਦੀ ਪਰਿਵਾਰਾਂ ਦੀ ਬਿਹਤਰੀ ਲਈ ਜੋ ਵੀ ਸੰਭਵ ਹੋਇਆ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 70 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਹਰ ਪਰਿਵਾਰ ਲਈ 300 ਯੂਨਿਟ ਬਿਜਲੀ ਮਾਫ ਕਰਨਾ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਣਾ, ਆਮ ਆਦਮੀ ਕਲੀਨਿਕ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ, ਮਹਿਲਾਵਾਂ ਦੇ ਖਾਤਿਆਂ ਵਿੱਚ ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾਉਣਾ ਅਤੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਂਣਾ ਇਤਿਹਾਸਿਕ ਕੰਮ ਕੀਤੇ ਹਨ।
ਉਨ੍ਹਾਂ ਅੱਗੇ ਆਖਿਆ ਕਿ ਵਿਰੋਧੀ ਪਾਰਟੀਆਂ ਨੂੰ ਪੰਜਾਬ ਦਾ ਵਿਕਾਸ ਤਰੱਕੀ ਤੇ ਖੁਸ਼ਹਾਲੀ ਰਾਸ ਨਹੀਂ ਆ ਰਹੀ, ਵਿਰੋਧੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ,ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ।
ਲਹਿਰਾਗਾਗਾ: ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦਾ ਸਨਮਾਨ ਕਰਦੇ ਹੋਏ ਸਫਾਈ ਸੇਵਕ ਅਤੇ (ਸੱਜੇ )ਆਪ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨਾਲ ਸ਼੍ਰੀਮਤੀ ਕਾਂਤਾ ਗੋਇਲ।