Faridkot NREGA Workers: ਇੱਕ ਸਤੰਬਰ ਦੀ ਦਿੱਲੀ ਰੈਲੀ ਲਈ ਫਰੀਦਕੋਟ ਤੋਂ ਸੈਂਕੜੇ ਨਰੇਗਾ ਵਰਕਰ ਹੋਣਗੇ ਸ਼ਾਮਲ : ਕਾਮਰੇਡ ਗੋਰਾ ਸਿੰਘ ਪਿਪਲੀ

ਇੱਕ ਸਤੰਬਰ ਦੀ ਦਿੱਲੀ ਰੈਲੀ ਲਈ ਫਰੀਦਕੋਟ ਤੋਂ ਸੈਂਕੜੇ ਨਰੇਗਾ ਵਰਕਰ ਹੋਣਗੇ ਸ਼ਾਮਲ : ਕਾਮਰੇਡ ਗੋਰਾ ਸਿੰਘ ਪਿਪਲੀ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਮੰਗਾਂ ਸਬੰਧੀ 1 ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਫਰੀਦਕੋਟ ਜ਼ਿਲ੍ਹੇ ’ਚੋਂ ਸੈਂਕੜੇ ਨਰੇਗਾ ਵਰਕਰ ਤੇ ਆਮ ਲੋਕ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਐਗਜ਼ੈਕਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਜਨ ਸੰਪਰਕ ਮੁਹਿੰਮ ਦੌਰਾਨ ਨਰੇਗਾ ਵਰਕਰਾਂ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਦੀ ਦਿੱਲੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਵੱਲੋਂ ਪੂਰੇ ਪੰਜਾਬ ’ਚ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕੌਂਸਲ ਮੈਂਬਰ ਸਾਥੀ ਪੱਪੀ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਨਰੇਗਾ ਵਰਕਰਾਂ ਤੇ ਆਮ ਲੋਕਾਂ ਦੀ ਮੀਟਿੰਗ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਜਟਾਣਾ, ਜ਼ਿਲ੍ਹਾ ਐਗਜ਼ੈਕਟਿਵ ਮੈਂਬਰ ਕਾਮਰੇਡ ਗੋਰਾ ਸਿੰਘ ਪਿਪਲੀ ਤੇ ਬਲਾਕ ਜੈਤੋ ਦੇ ਪਾਰਟੀ ਸਕੱਤਰ ਰੇਸ਼ਮ ਸਿੰਘ ਮੱਤਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਬੁਲਾਰਿਆਂ ਨੇ ਕਿਹਾ ਕਿ ਪੁਰਾਣੇ ਨਰੇਗਾ ਕਾਨੂੰਨ ਤਹਿਤ ਕੇਂਦਰ ਸਰਕਾਰ ਵੱਲੋਂ 90 ਫੀਸਦੀ ਹਿੱਸਾ ਪਾਇਆ ਜਾਂਦਾ ਸੀ, ਜਿਸ ਨੂੰ ਹੁਣ ਘਟਾ ਕੇ 60 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਵੇਂ ਪ੍ਰਬੰਧਾਂ ਕਾਰਨ ਨਰੇਗਾ ਮਜ਼ਦੂਰਾਂ ਨਾਲ ਵਿਤਕਰਾ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਚਾਰ ਲੇਬਰ ਕੋਡ ਲਾਗੂ ਕਰਕੇ ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਪ੍ਰਾਪਤ ਕਿਰਤ ਕਾਨੂੰਨਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।  ਮਹਿੰਗਾਈ ਕਾਰਨ ਮਜ਼ਦੂਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਤੇ ਨਰੇਗਾ ਮਜ਼ਦੂਰਾਂ ਨੂੰ ਪੂਰਾ ਕੰਮ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Faridkot NREGA News

ਇਹ ਵੀ ਪੜ੍ਹੋ : Gallbladder Stones: ਪਿੱਤੇ ਦੀ ਪੱਥਰੀ ਕਿਉਂ ਬਣਦੀ ਹੈ? ਜਾਣੋ ਕਾਰਨ, ਲੱਛਣ, ਜਾਂਚ ਤੇ ਬਚਾਅ ਦੇ ਸੌਖੇ ਤਰੀਕੇ

ਬੁਲਾਰਿਆਂ ਨੇ ਮੰਗ ਕੀਤੀ ਕਿ ਨਰੇਗਾ ਵਰਕਰਾਂ ਨੂੰ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ ਤੇ ਦਿਹਾੜੀ 1000 ਰੁਪਏ ਕੀਤੀ ਜਾਵੇ। ਇਸ ਤੋਂ ਇਲਾਵਾ ਕੰਮ ਦੀ ਅਦਾਇਗੀ ਸਮੇਂ ਸਿਰ ਕਰਨ, ਅੰਨ ਸੁਰੱਖਿਆ ਕਾਨੂੰਨ ਤਹਿਤ ਹਰੇਕ ਪਰਿਵਾਰ ਨੂੰ ਲੋੜ ਅਨੁਸਾਰ ਹਰ ਮਹੀਨੇ ਅਨਾਜ ਮੁਹੱਈਆ ਕਰਵਾਉਣ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਤੀ ਮਕਾਨ ਢਾਈ ਲੱਖ ਰੁਪਏ ਦੀ ਗ੍ਰਾਂਟ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਦੇਸ਼ ਭਰ ਤੋਂ ਲੱਖਾਂ ਕਿਰਤੀ ਤੇ ਮਜ਼ਦੂਰ 1 ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ’ਚ ਇਕੱਠੇ ਹੋਣਗੇ। ਇਸ ਮੌਕੇ ਆਗੂਆਂ ਨੇ ਨਰੇਗਾ ਵਰਕਰਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਰੈਲੀ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

About The Author

Related Posts