Barnala News: ਬਰਨਾਲਾ ਡੀਪੂ ਵਿਖੇ ਕਿਲੋਮੀਟਰ ਸਕੀਮ ਵਿਰੁੱਧ ਪੀਆਰਟੀਸੀ ਮੁਲਾਜ਼ਮਾਂ ਦੀ ਭੁੱਖ ਹੜਤਾਲ

45 ਹੋਰ ਪ੍ਰਾਈਵੇਟ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਲਿਆਂਦਾ ਜਾ ਰਿਹਾ ਹੈ

Ravinder Sharma Picture
Published On

ਬਰਨਾਲਾ। ਪੀ.ਆਰ.ਟੀ.ਸੀ. ਡੀਪੂ ਬਰਨਾਲਾ ਦੇ ਕੰਟਰੈਕਟ ਵਰਕਰਾਂ ਵੱਲੋਂ ਸਰਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਆਪਣੀਆਂ ਨਿੱਜੀ ਬੱਸਾਂ ਨੂੰ ‘ਕਿਲੋਮੀਟਰ ਸਕੀਮ’ ਅਧੀਨ ਚਲਾਉਣ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਧਰਨੇ ’ਤੇ ਬੈਠੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬਰਨਾਲਾ ਡੀਪੂ ਵਿੱਚ ਪਹਿਲਾਂ ਹੀ 72 ਸਰਕਾਰੀ ਬੱਸਾਂ ਮੌਜੂਦ ਹਨ, ਪਰ ਵਿਭਾਗ ਵੱਲੋਂ 45 ਹੋਰ ਪ੍ਰਾਈਵੇਟ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਲਿਆਂਦਾ ਜਾ ਰਿਹਾ ਹੈ, ਜਿਨ੍ਹਾਂ ਨੂੰ ਸਰਕਾਰੀ ਬੱਸਾਂ ਦੇ ਤੈਅ ਸਮੇਂ (ਟਾਈਮ) ’ਤੇ ਚਲਾ ਕੇ ਸਰਕਾਰੀ ਬੱਸਾਂ ਨੂੰ ’ਖੁੱਡੇ ਲਾਈਨ’ ਲਗਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਉੱਚ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਸਰਕਾਰੀ ਟਰਾਂਸਪੋਰਟ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੱਕ ਇਨ੍ਹਾਂ ਪ੍ਰਾਈਵੇਟ ਬੱਸਾਂ ਨੂੰ ਵਿਭਾਗ ਵਿੱਚੋਂ ਫਾਰਗ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਅਤੇ ਹੜਤਾਲ ਜਾਰੀ ਰਹੇਗੀ।

Barnala-News

About The Author

Related Posts