Punjab Power Cuts: ਜੇਕਰ ਬਿਜਲੀ ਕੱਟ ਬੰਦ ਨਾ ਹੋਏ ਤਾਂ ਹਰ ਰੋਜ਼ ਹੋਣਗੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ : ਰਾਜੂ ਖੰਨਾ

ਐਸਡੀਐਮ ਦਫ਼ਤਰ ਅਮਲੋਹ ਅੱਗੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ 

Satinder Mathur  Picture
Published On

Punjab Power Cuts: (ਅਨਿਲ ਲੁਟਾਵਾ) ਅਮਲੋਹ। ਪੰਜਾਬ ’ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹਲਕਾ ਅਮਲੋਹ ਦੇ ਵਰਕਰਾਂ ਤੇ ਆਗੂਆਂ ਵੱਲੋਂ ਐਸਡੀਐਮ ਦਫ਼ਤਰ ਅਮਲੋਹ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੀਤੀ।

ਇਸ ਮੌਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ਅਤੇ ‘ਆਪ’ ਸਰਕਾਰ ਦੀ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਪਿੱਠ-ਸਿਆਪਾ ਕੀਤਾ ਗਿਆ। ਧਰਨੇ ਨੂੰ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਟੋਨੀ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜੁਨ ਸਿੰਘ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਕੈਪਟਨ ਜਸਵੰਤ ਸਿੰਘ ਬਾਜਵਾ, ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਬੰਸ ਸਿੰਘ ਬਡਾਲੀ ਅਤੇ ਜਥੇਦਾਰ ਬਲਜਿੰਦਰ ਸਿੰਘ ਸੇਖੋਂ ਨੇ ਸੰਬੋਧਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ‘ਆਪ’ ਸਰਕਾਰ ਨੂੰ ਜਲਦ ਚੱਲਦਾ ਕਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ: Shiromani Akali Dal Protest: ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦੇ ਧਰਨੇ, ਸਰਕਾਰ ’ਤੇ ਤਿੱਖੇ ਹਮਲੇ

ਧਰਨੇ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ’ਚ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਕੱਟ ਬੰਦ ਕਰਕੇ ਸਪਲਾਈ ’ਚ ਸੁਧਾਰ ਨਾ ਕੀਤਾ ਗਿਆ ਤਾਂ ਉਹ ਹਲਕੇ ਦੇ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਲੋਕਾਂ ਨੂੰ ਨਾਲ ਲੈ ਕੇ ਹਰ ਰੋਜ਼ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖ਼ਿਲਾਫ਼ ਧਰਨੇ ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।

ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਭਗਵੰਤ ਮਾਨ ਸਰਕਾਰ ਦੇ ਸਤਾਏ ਹੋਏ ਹਨ ਅਤੇ ਹਰ ਸਮੱਸਿਆ ਦਾ ਹੱਲ ਚਾਹੁੰਦੇ ਹਨ ਤਾਂ 2027 ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸਰਕਾਰ ਬਣਾਉਣ ਤਾਂ ਜੋ ਪੰਜਾਬ ਅਤੇ ਹਲਕਾ ਅਮਲੋਹ ਦੀ ਤਰੱਕੀ ਤੇ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਿੰਦਰ ਸਿੰਘ ਦੀਵਾ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਨਾਜ਼ਰ ਸਿੰਘ ਮੰਡੀ, ਜਥੇਦਾਰ ਸੋਮਨਾਥ ਅਜਨਾਲੀ, ਡਾ. ਜਸਵੰਤ ਸਿੰਘ ਅਲਾਦਪੁਰ ਸਮੇਤ ਵੱਡੀ ਗਿਣਤੀ ’ਚ ਵਰਕਰ ਤੇ ਆਗੂ ਮੌਜ਼ੂਦ ਸਨ।

Punjab Power Cuts
ਅਮਲੋਹ : ਹਲਕਾ ਅਮਲੋਹ ਦੇ ਵਰਕਰਾਂ ਤੇ ਆਗੂਆਂ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ’ਚ ਐਸਡੀਐਮ ਦਫ਼ਤਰ ਅਮਲੋਹ ਅੱਗੇ ਲਗਾਏ ਗਏ ਵਿਸ਼ਾਲ ਧਰਨੇ ’ਚ ਹਾਜ਼ਰ ਲੋਕਾਂ ਦਾ ਠਾਠਾਂ ਮਾਰਦਾ ਇਕੱਠ। ਤਸਵੀਰ : ਅਨਿਲ ਲੁਟਾਵਾ

About The Author

Related Posts