Illegal Firecracker Factory: ਦਹਲੀਜ ਕਲਾਂ ’ਚ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਇਕਾਈ ਦਾ ਪਰਦਾਫਾਸ਼

ਤਿੰਨ ਮੁਲਜ਼ਮਾਂ ਖਿਲਾਫ਼ ਕੇਸ ਦਰਜ, ਸਾਵਧਾਨੀ ਵਜੋਂ ਤਿੰਨ ਹੋਰ ਵਿਅਕਤੀ ਹਿਰਾਸਤ ਵਿੱਚ ਲਏ

Khushdeep Singh Picture
Published On

ਅਹਿਮਦਗੜ੍ਹ/ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਨੇ ਪਿੰਡ ਦਹਲੀਜ ਕਲਾਂ ਵਿਖੇ ਬਿਨਾਂ ਲਾਇਸੈਂਸ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਉਣ ਵਾਲੀ ਇਕਾਈ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਪਟਾਕੇ ਬਣਾਉਣ ’ਚ ਵਰਤੀ ਜਾਣ ਵਾਲੀ ਵਿਸਫੋਟਕ ਸਮੱਗਰੀ ਬਰਾਮਦ ਕਰਦਿਆਂ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ, ਜਦਕਿ ਸਾਵਧਾਨੀ ਵਜੋਂ ਤਿੰਨ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ। ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਐੱਸਪੀ (ਡੀ) ਰਮਨਦੀਪ ਭੁੱਲਰ, ਡੀਐੱਸਪੀ ਸੁਮਿਤ ਸੂਦ ਤੇ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਟੀਮ ਦੀ ਅਗਵਾਈ ਹੇਠ ਕੀਤੀ ਗਈ। 13 ਅਕਤੂਬਰ ਦੀ ਸ਼ਾਮ ਨੂੰ ਗਸ਼ਤ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਹਲੀਜ ਕਲਾਂ ਸਥਿਤ ਸਾਇਮਨ ਪੈਲੇਸ ’ਚ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਏ ਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਤੇ ਪਟਾਕੇ ਬਣਾਉਣ ’ਚ ਵਰਤੀ ਜਾਣ ਵਾਲੀ ਵੱਡੀ ਮਾਤਰਾ ’ਚ ਸਮੱਗਰੀ ਬਰਾਮਦ ਕੀਤੀ। Punjab News

ਇਹ ਵੀ ਪੜ੍ਹੋ : Creative Home Decor Ideas: ਘਰ ਨੂੰ ਸੁੰਦਰ ਬਣਾਉਣ ਲਈ ਪੁਰਾਣੀਆਂ ਚੀਜ਼ਾਂ ਦੀ ਕਰੋ ਰਚਨਾਤਮਕ ਵਰਤੋਂ

About The Author

Related Posts