Punjab
Amritsar News: ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਰਦਾਫਾਸ਼, FIR ਦਰਜ
ਅੰਮ੍ਰਿਤਸਰ ’ਚ ਗੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਰਦਾਫਾਸ਼, ਐਫਆਈਆਰ ਦਰਜ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਮਾਈਨਿੰਗ ਵਿਭਾਗ ਤੇ ਪੁਲਿਸ ਦੀ ਸਾਂਝੀ ਟੀਮ ਨੇ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਰਦਾਫਾਸ਼ ਕਰਦਿਆਂ ਵੱਡੀ ਕਾਰਵਾਈ ਕੀਤੀ ਹੈ। ਦੇਰ ਰਾਤ ਕੀਤੀ ਗਈ ਛਾਪੇਮਾਰੀ ਦੌਰਾਨ ਮੌਕੇ ’ਤੇ ਗੈਰ-ਅਧਿਕਾਰਤ ਤੌਰ ’ਤੇ ਰੇਤ ਦੀ ਖੁਦਾਈ ਹੁੰਦੀ ਪਾਈ ਗਈ। ਹਾਲਾਂਕਿ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮਸ਼ੀਨਰੀ ਦੇ ਆਪ੍ਰੇਟਰ ਮੌਕੇ ਤੋਂ ਫਰਾਰ ਹੋ ਗਏ। ਡਾਇਰੈਕਟਰ, ਮਾਈਨਜ਼ ਐਂਡ ਜਿਓਲੋਜੀ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਇਸ ਕਾਰਵਾਈ ਬਾਰੇ ਮਾਈਨਿੰਗ ਵਿਭਾਗ ਦੇ ਐਕਸੀਅਨ ਵਿਸ਼ਵਪਾਲ ਗੋਇਲ ਨੇ ਦੱਸਿਆ ਕਿ ਮੌਕੇ ’ਤੇ ਤਿੰਨ ਜੇਸੀਬੀ ਮਸ਼ੀਨਾਂ ਦੀ ਪਛਾਣ ਕੀਤੀ ਗਈ। ਇਸ ਤੋਂ ਇਲਾਵਾ ਮੌਕੇ ’ਤੇ ਸੱਤ ਟਿੱਪਰ ਟਰੱਕ ਵੀ ਮਿਲੇ। Amritsar News
ਐਕਸੀਅਨ ਨੇ ਦੱਸਿਆ ਕਿ ਮਾਮਲੇ ਸਬੰਧੀ ਥਾਣਾ ਭਿੰਡੀ ਸੈਦਾਂ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀ ਧਾਰਾ 21(1) ਤਹਿਤ ਦਰਜ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜ਼ਮੀਨ ਮਾਲਕਾਂ, ਵਾਹਨਾਂ ਤੇ ਜੇਸੀਬੀ ਮਸ਼ੀਨਾਂ ਦੇ ਮਾਲਕਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜੇ ਵੀ ਵਿਅਕਤੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਸ਼ਵਪਾਲ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ। Amritsar News
ਇਹ ਵੀ ਪੜ੍ਹੋ : Bhuvneshwar Kumar: ਭੁਵਨੇਸ਼ਵਰ ਕੁਮਾਰ ਦੀ 4 ਸਾਲਾਂ ਬਾਅਦ Team India ’ਚ ਵਾਪਸੀ, ਨਿਊਜੀਲੈਂਡ ਦੌਰੇ ਲਈ ਭਾਰਤੀ T20 ਟੀਮ ਦਾ ਐਲਾਨ